Gurdaspur
ਗੁਰਦਾਸਪੁਰ ਲੋਕ ਸਭਾ ਹਲਕੇ ਦੇ ਸਮੂਹ ਵਾਸੀਆਂ ਨੂੰ ਸੁਨੀਲ ਜਾਖੜ ਦੀ ਅਪੀਲ

ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ। ਜਾਖੜ ਨੇ ਕਿਹਾ ਕਿ ਇਹ ਜੋ ਸਮਾਂ ਚੱਲ ਰਿਹਾ ਹੈ ਸਭ ਲਈ ਬਹੁਤ ਔਖਾ ਹੈ। ਪੂਰੇ ਦੇਸ਼ ਲਈ ਇਹ ਇਮਤਿਹਾਨ ਦੀ ਘੜੀ ਹੈ। ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਸਰਕਾਰ ਵੱਲੋਂ ਲਾਕਡਾਊਨ ਕੀਤਾ ਗਿਆ ਜਿਸ ਕਾਰਨ ਤੁਹਾਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਦਾ ਸਾਨੂੰ ਧਿਆਨ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਚਾਅ ਸਿਰਫ਼ ਘਰਾਂ ਵਿੱਚ ਰਹਿ ਕੇ ਹੀ ਹੋ ਸਕਦਾ ਹੈ। ਇਸ ਲਈ ਸਭ ਨੂੰ ਆਪਣਾ ਬਚਾਅ ਕਰਨ ਦੇ ਨਾਲ ਦੂਜਿਆਂ ਦਾ ਬਚਾਅ ਵੀ ਕਰਨਾ ਚਾਹੀਦਾ ਹੈ।