National
MSP ਦੀ ਕਾਨੂੰਨੀ ਗਾਰੰਟੀ ਦੀ ਮੰਗ ‘ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

SUNIL JAKHAR : MSP ਦੀ ਕਾਨੂੰਨੀ ਗਾਰੰਟੀ ਦੀ ਮੰਗ ‘ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ- ‘ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ ਹੈ।
ਉਨ੍ਹਾਂ ਨੇ ਕੀ ਕੁੱਝ ਕਿਹਾ…
- MSP ਦੀ ਕਾਨੂੰਨੀ ਗਾਰੰਟੀ ਪੰਜਾਬ ਲਈ ਨੁਕਸਾਨਦੇਹ: ਜਾਖੜ
- MSP ਗਾਰੰਟੀ ਆਮਦਨ ਵਧਾਉਣ ਦੀ ਗਾਰੰਟੀ ਨਹੀਂ: ਜਾਖੜ
- MSP ਗਾਰੰਟੀ ਪੰਜਾਬ ਦੇ ਕਿਸਾਨੀ ਸੰਕਟ ਦਾ ਕੋਈ ਹੱਲ ਨਹੀਂ
- ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਵੀ ਕੀਤੀ ਮੰਗ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇੱਕ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ- ‘ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਕਣਕ-ਝੋਨੇ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਂਦਾ ਹੈ, ਪਰ ਕੌਮੀ ਪੱਧਰ ‘ਤੇ ਘੱਟੋ-ਘੱਟ ਸਮਰਥਨ ਮੁੱਲ ਲਾਗੂ ਹੋਣ ਨਾਲ ਕਿਸਾਨਾਂ ਨੂੰ ਮੌਜੂਦਾ ਪ੍ਰਣਾਲੀ ਤਹਿਤ ਮਿਲਣ ਵਾਲੇ ਲਾਭ ਤੋਂ ਵਾਂਝੇ ਰਹਿਣਾ ਪਵੇਗਾ।
ਜੇਕਰ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਦੀ ਗਾਰੰਟੀ ਪੂਰੇ ਦੇਸ਼ ਵਿੱਚ ਲਾਗੂ ਹੋ ਜਾਂਦੀ ਹੈ ਤਾਂ ਬਾਕੀ ਸੂਬਿਆਂ ਵਾਂਗ ਪੰਜਾਬ ਵੀ ਕੇਂਦਰ ਤੋਂ ਪ੍ਰਤੀ ਏਕੜ ਖਰੀਦ ਨਿਯਮ ਅਧੀਨ ਆ ਜਾਵੇਗਾ।