Amritsar
ਗਦਰ-2 ਦੀ ਕਾਮਯਾਬੀ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸੰਨੀ ਦਿਓਲ, ਕੀਤੀ ਅਰਦਾਸ

ਅੰਮ੍ਰਿਤਸਰ 5 ਅਗਸਤ 2023 : ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੀ ਜਿਨ੍ਹਾਂ ਦੇ ਮਨਾਂ ਅੰਦਰ ਬਹੁਤ ਹੀ ਸ਼ਰਧਾ ਹੁੰਦੀ ਹੈ ਅਤੇ ਕਈ ਫ਼ਿਲਮੀ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੁਣੇ ਹਨ ਤੇ ਅਰਦਾਸ ਕਰਦੇ ਹਨ। ਜਿਸ ਦੇ ਚਲਦੇ ਹੁਣ ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਸਾਂਸਦ ਮੈਂਬਰ ਸੰਨੀ ਦਿਓਲ ਗਦਰ -2 ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਪਹੁੰਚੇ ਹਨ| ਇਸ ਦੌਰਾਨ ਸੰਨੀ ਦਿਓਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਆਪਣੇ ਨਵੀਂ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ। ਜਿਸ ਤੋਂ ਬਾਅਦ ਸੰਨੀ ਦਿਓਲ ਨੇ ਆਪਣੇ ਫੈਨਜ਼ ਦੇ ਨਾਲ ਤਸਵੀਰਾਂ ਵੀ ਖਿਚਵਾਈਆਂ