Corona Virus
ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰੇਕ ਵਰਗ ਦਾ ਸਹਿਯੋਗ ਸ਼ਲਾਘਾਯੋਗ: ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ : ਕੋਕਾ ਕੋਲਾ, ਕੰਧਾਰੀ ਬਿਵਰੇਜਿਜ਼, ਨਬੀਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨੂੰ ਠੱਲ੍ਹਣ ਲਈ ਕੀਤੇ ਜਾ ਰਹੇ ਯਤਨਾਂਵਿਚ ਸਹਿਯੋਗ ਦਿੰਦਿਆਂ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਇੱਕ ਵੈਂਟੀਲੇਟਰ ਦਿੱਤਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਸਿਵਲਸਰਜਨ ਡਾ. ਐਨ. ਕੇ. ਅਗਰਵਾਲ ਨੂੰ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਇਹ ਵੈਂਟੀਲੇਟਰ (ਐਗਫੋ ਲਾਈਫ ਸੇਵਰ) ਡਿਪਟੀ ਕਮਿਸ਼ਨਰ, ਦਫਤਰ ਵਿਖੇ ਸੌਂਪਿਆਗਿਆ।
ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰੇਕ ਵਰਗ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਹੋਰ ਸੰਸਥਾਵਾਂ ਨੂੰ ਵੀ ਇਸ ਔਖੀ ਘੜੀ ਵਿੱਚਅੱਗੇ ਆਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਅਤੇਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਕੰਧਾਰੀ ਬਿਵਰੇਜਿਜ਼ ਵੱਲੋਂ ਦਿੱਤਾ ਗਿਆ ਇਹ ਵੈਂਟੀਲੇਟਰ ਮਰੀਜ਼ਾਂ ਲਈਵੱਡੀ ਸਹੂਲਤ ਸਾਬਤ ਹੋਵੇਗਾ। ਇਸ ਮੌਕੇ ਕੰਪਨੀ ਦੇ ਸਲਾਹਕਾਰ ਦੀਪਕ ਚੌਧਰੀ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।