India
15 ਦਿਨਾਂ ‘ਚ ਘਰ ਭੇਜੇ ਜਾਣ ਪ੍ਰਵਾਸੀ ਮਜਦੂਰ – SC

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਕਿ ਪਰਵਾਸੀ ਮਜ਼ਦੂਰਾਂ ਨੂੰ 15 ਦਿਨਾਂ ਦੇ ਅੰਦਰ ਉਨ੍ਹਾਂ ਦੇ ਘਰ ਵਾਪਸ ਭੇਜ ਦਿੱਤਾ ਜਾਵੇ। ਨਾਲ ਹੀ ਕੋਰਟ ਨੇ ਕਿਹਾ ਕਿ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਪਰਵਾਸੀ ਮਜ਼ੂਦਰਾਂ ਖ਼ਿਲਾਫ਼ ਦਰਜ ਸਾਰੇ ਮਾਮਲੇ ਜੇ 2005 ਦੇ ਹਨ ਤਾਂ ਇਨ੍ਹਾਂ ‘ਤੇ ਵਿਚਾਰ ਕੀਤਾ ਜਾਵੇਗਾ। ਕੇਂਦਰ ਤੇ ਸੂਬਿਆਂ ਨੇ ਪਰਵਾਸੀ ਮਜ਼ਦੂਰਾਂ ਦੀ ਪਛਾਣ ਕਰ ਕੇ ਸੂਚੀ ਤਿਆਰ ਕਰ ਲਈ ਹੈ।
ਕੋਰਟ ਨੇ ਕੇਂਦਰ ਤੇ ਸੂਬਿਆਂ ਨੂੰ ਕਿਹਾ, ‘ਪਰਵਾਸੀ ਮਜ਼ਦੂਰਾਂ ਲਈ ਰੁਜ਼ਗਾਰ ਦੀ ਯੋਜਨਾ ਬਣਾਈ ਜਾਵੇ ਤੇ ਉਨ੍ਹਾਂ ਦੀ ਕਾਰਜ ਸਮਰੱਥਾ ਦਾ ਡੇਟਾ ਤਿਆਰ ਕੀਤਾ ਜਾਵੇ। ਪੰਜੀਕਰਨ ਦੇ ਨਾਲ ਹੀ ਉਨ੍ਹਾਂ ਲਈ ਲਿਆਂਦੀਆਂ ਯੋਜਨਾਵਾਂ ਦਾ ਪਿੰਡਾਂ ਤੇ ਬਲਾਕ ਪੱਧਰ ‘ਤੇ ਪ੍ਰਚਾਰ ਕੀਤਾ ਜਾਵੇ ਤਾਂ ਜੋ ਮਜ਼ਦੂਰਾਂ ਨੂੰ ਉਨ੍ਹਾਂ ਦੀ ਪੂਰੀ ਜਾਣਕਾਰੀ ਹੋਵੇ।