Punjab
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਪਣੇ ਉਤੇ ਦਰਜ ਕੇਸ ਰੱਦ ਕਰਾਉਣ ਲਈ ਸੁਪਰੀਮ ਕੋਰਟ

ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਪਣੇ ਉਤੇ ਦਰਜ ਕੇਸ ਰੱਦ ਕਰਾਉਣ ਲਈ ਸੁਪਰੀਮ ਕੋਰਟ ਪੁੱਜ ਗਏ ਹਨ। ਅਕਾਲੀ ਆਗੂ ਖ਼ਿਲਾਫ਼ ਇਹ ਕੇਸ ਪੰਜਾਬ ਪੁਲਿਸ ਨੇ ਐਨਡੀਪੀਐੱਸ ਤਹਿਤ ਦਰਜ ਕੀਤੇ ਸਨ। ਮਜੀਠੀਆ ਨੂੰ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹੀ 23 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ। ਮਜੀਠੀਆ ਨੇ ਮਗਰੋਂ ਅਦਾਲਤ ਵਿਚ ਸਮਰਪਣ ਕਰ ਦਿੱਤਾ ਸੀ।
ਇਸ ਵੇਲੇ ਮਜੀਠੀਆ ਪਟਿਆਲਾ ਜੇਲ੍ਹ ’ਚ ਹਨ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਵਿਸ਼ੇਸ਼ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਸਾਬਕਾ ਮੰਤਰੀ ਨੇ ਆਪਣੇ ’ਤੇ ਦਰਜ ਕੇਸਾਂ ਨੂੰ ਸਿਆਸਤ ਤੋ ਪ੍ਰੇਰਿਤ ਦੱਸਿਆ ਹੈ ਤੇ ਦਲੀਲ ਦਿੱਤੀ ਹੈ ਕਿ ਇਨ੍ਹਾਂ ਕੇਸਾਂ ਦੀ ਜਾਂਚ ਪਹਿਲਾਂ ਹੀ ਉੱਚ ਪੁਲੀਸ ਅਧਿਕਾਰੀ ਕਰ ਚੁੱਕੇ ਹਨ। ਦੱਸ ਦਈਏ ਕਿ ਮਜੀਠੀਆ ਨੂੰ ਵਿਧਾਨ ਸਭਾ ਚੋਣਾਂ ਕਾਰਨ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਗਈ ਸੀ। ਚੋਣਾਂ ਤੋਂ ਤੁਰਤ ਬਾਅਦ ਮਜੀਠੀਆ ਨੇ ਅਦਾਲਤ ਵਿਚ ਸਮਰਪਣ ਕਰ ਦਿੱਤਾ ਸੀ।