National
IND V/S PAK ਏਸ਼ੀਆ ਕੱਪ 2025 ‘ਤੇ ਸੁਪਰੀਮ ਕੋਰਟ ਦੀ ਟਿੱਪਣੀ, ਕਿਹਾ “ਇਹ ਇੱਕ ਮੈਚ ਹੈ, ਇਸ ਨੂੰ ਹੋਣ ਦਿਓ”
ਸੁਪਰੀਮ ਕੋਰਟ ਨੇ ਏਸ਼ੀਆ ਕੱਪ 2025 ਵਿੱਚ 14 ਸਤੰਬਰ ਨੂੰ ਹੋਣ ਵਾਲੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ‘ਇਹ ਇੱਕ ਮੈਚ ਹੈ,ਇਸਨੂੰ ਹੋਣ ਦਿਓ, ਮੈਚ ਇਸ ਐਤਵਾਰ ਨੂੰ ਹੈ ਹੁਣ ਕੀ ਕੀਤਾ ਜਾ ਸਕਦਾ ਹੈ?”। ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਸ ਨੁੰ ਟਾਲ ਦਿੱਤਾ ਹੈ।
ਸੁਪਰੀਮ ਕੋਰਟ ‘ਚ ਕਾਨੂੰਨ ਦੇ ਚਾਰ ਵਿਦਿਆਰਥੀਆਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਮੈਚ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਪਟੀਸ਼ਨ ਦੀ ਅਗਵਾਈ ਉਰਵਸ਼ੀ ਜੈਨ ਨਾਮ ਦੀ ਇੱਕ ਵਿਦਿਆਰਥਣ ਨੇ ਕੀਤੀ ਸੀ। ਪਟੀਸ਼ਨਰਾਂ ਨੇ ਕਿਹਾ ਕਿ ਪਹਿਲਗਾਮ ‘ਚ ਹਾਲ ਹੀ ‘ਚ ਹੋਏ ਅੱ.ਤ.ਵਾ.ਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਕਰਵਾਉਣਾ ਦੇਸ਼ ਦੀ ਸ਼ਾਨ ਅਤੇ ਜਨਤਕ ਭਾਵਨਾਵਾਂ ਦੇ ਵਿਰੁੱਧ ਹੈ।
ਜਦੋਂ ਵਕੀਲ ਨੇ ਅਦਾਲਤ ‘ਚ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ, ਤਾਂ ਜਸਟਿਸ ਜੇ.ਕੇ ਮਹੇਸ਼ਵਰੀ ਅਤੇ ਜਸਟਿਸ ਵਿਜੇ ਬਿਸ਼ਨੋਈ ਦੀ ਸ਼ਮੂਲੀਅਤ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਟਿੱਪਣੀ ਕੀਤੀ, “ਇਸ ‘ਚ ਜਲਦੀ ਕੀ ਹੈ? ਇਹ ਸਿਰਫ਼ ਇੱਕ ਮੈਚ ਹੈ, ਇਸਨੂੰ ਹੋਣ ਦਿਓ। ਮੈਚ ਐਤਵਾਰ ਨੂੰ ਹੈ, ਹੁਣ ਕੀ ਕੀਤਾ ਜਾ ਸਕਦਾ ਹੈ?”
ਹਾਲਾਂਕਿ ਪਟੀਸ਼ਨ ‘ਚ ਉਠਾਏ ਗਏ ਮੁੱਦੇ ਦੇਸ਼ ਭਗਤੀ ਅਤੇ ਸੁਰੱਖਿਆ ਨਾਲ ਸਬੰਧਤ ਗੰਭੀਰ ਚਿੰਤਾਵਾਂ ‘ਤੇ ਅਧਾਰਤ ਸਨ, ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਤੁਰੰਤ ਦਖਲਅੰਦਾਜ਼ੀ ਸੰਭਵ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਮੈਚ ਵਰਗੇ ਸਮਾਗਮ ਨੂੰ ਰੋਕਣਾ ਅਦਾਲਤ ਦੇ ਅਧਿਕਾਰ ਖੇਤਰ ‘ਚ ਨਹੀਂ ਹੈ, ਖਾਸ ਕਰਕੇ ਜਦੋਂ ਸਮਾਂ ਵੀ
