Connect with us

National

ਸੁਪਰੀਮ ਕੋਰਟ ਦਾ ਸਖ਼ਤ ਹੁਕਮ, 10ਵੀਂ-12ਵੀਂ ਜਮਾਤ ਦੇ ਸਾਰੇ ਸਕੂਲ ਕਰੋ ਬੰਦ!

Published

on

ਹਰ ਸਾਲ ਦੀ ਤਰ੍ਹਾਂ ਐਤਕੀ ਵੀ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ।ਹੁਣ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਚੱਲਦੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲੈਂਦਿਆਂ ਸਾਰੇ ਸੂਬਿਆਂ ਦੇ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸੂਬਿਆਂ ਨੂੰ ਆਖਿਆ ਸੀ ਕਿ ਉਹ ਸਕੂਲਾਂ ਵਿਚ ਫਿਜੀਕਲ ਕਲਾਸਾਂ ਬੰਦ ਕਰਕੇ ਆਨਲਾਈਨ ਕਲਾਸਾਂ ਲਗਾਈਆਂ ਜਾਣ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ X ‘ਤੇ ਇਕ ਪੋਸਟ ‘ਚ ਕਿਹਾ, ‘ਕੱਲ੍ਹ ਤੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਫਿਜ਼ੀਕਲ ਕਲਾਸਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੀਆਂ ਪੜ੍ਹਾਈਆਂ ਆਨਲਾਈਨ ਕਰ ਦਿੱਤੀਆਂ ਗਈਆਂ ਹਨ।’

ਦੱਸ ਦੇਈਏ ਕਿ ਇਹ ਫੈਸਲਾ ਦੇਰ ਰਾਤ ਆਇਆ ਹੈ ਅਤੇ ਇਸਨੂੰ ਅੱਜ ਯਾਨੀ 19 ਨਵੰਬਰ 2024 ਤੋਂ ਲਾਗੂ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਦਿੱਲੀ ਯੂਨੀਵਰਸਿਟੀ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀਆਂ ਕਲਾਸਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ।ਦੂਜੇ ਪਾਸੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਸੋਮਵਾਰ ਸ਼ਾਮ ਨੂੰ ਦਿੱਲੀ ਦਾ 24 ਘੰਟੇ ਦਾ AQI 493 ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਖਰਾਬ ਪੱਧਰ ਹੈ।

ਇਥੇ ਇਹ ਵੀ ਦੱਸ ਦੇਈਏ ਕਿ ਦਿੱਲੀ, ਹਰਿਆਣਾ ਤੋਂ ਇਲਾਵਾ ਕਈ ਸੂਬਿਆਂ ਵਿਚ ਸਕੂਲ ਬੰਦ ਕਰ ਦਿੱਤੇ ਗਏ ਹਨ। ਦੂਜੇ ਪਾਸੇ ਪੰਜਾਬ ਵਿਚ ਵੀ ਇਸ ਸਮੇਂ ਪ੍ਰਦੂਸ਼ਣ ਕਾਰਨ ਹਾਲਾਤ ਵਿਗੜੇ ਹੋਏ ਹਨ। ਅਜਿਹੇ ਵਿਚ ਸੂਬਾ ਸਰਕਾਰ ਵੀ ਸਕੂਲਾਂ ਬਾਰੇ ਕੋਈ ਫ਼ੈਸਲਾ ਲੈ ਸਕਦੀ ਹੈ। ਸਰਕਾਰ ਵਲੋਂ ਆਨਲਾਈਨ ਕਲਾਸਾਂ ਬਾਰੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਕ ਤੌਰ ‘ਤੇ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਉਚ ਅਦਾਲਤ ਨੇ ਜਿੱਥੇ ਦਿੱਲੀ-ਐੱਨਸੀਆਰ ਵਿਚ 10ਵੀਂ ਅਤੇ 12ਵੀਂ ਜਮਾਤਾਂ ਨੂੰ ਬੰਦ ਕਰਨ ਲਈ ਵੀ ਕਿਹਾ ਹੈ ਅਤੇ ਬਾਕੀ ਸੂਬਿਆਂ ਨੂੰ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਹੈ ਤਾਂ ਸੁਭਾਵਕ ਹੈ ਕਿ ਪ੍ਰਦੂਸ਼ਣ ਦੇ ਚੱਲਦੇ ਸਕੂਲਾਂ ਨੂੰ ਲੈ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।