Sports
2 ਦਿਨ ਦੀ ਨਿਆਇਕ ਹਿਰਾਸਤ ‘ਚ ਸੁਸ਼ੀਲ ਕੁਮਾਰ ਨੂੰ ਭੇਜਿਆ ਗਿਆ

ਦਿੱਲੀ ਦੀ ਇਕ ਅਦਾਲਤ ਨੇ ਛਤਰਸਾਲ ਸਟੇਡੀਅਮ ਵਿਚ ਇਕ ਨੌਜਵਾਨ ਦੀ ਕਥਿਤ ਹੱਤਿਆ ਦੇ ਮਾਮਲੇ ਵਿਚ ਓਲੰਪਿਕ ਤਮਗਾ ਜੇਤੂ ਕੁਸ਼ਤੀ ਖਿਡਾਰੀ ਸੁਸ਼ੀਲ ਕੁਮਾਰ ਨੂੰ ਬੁੱਧਵਾਰ ਨੂੰ 9 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਸੁਸ਼ੀਲ ਤੋਂ 3 ਦਿਨ ਹੋਰ ਹਿਰਾਸਤ ਵਿਚ ਪੁੱਛਗਿੱਛ ਦੀ ਦਿੱਲੀ ਪੁਲਸ ਦੀ ਅਰਜ਼ੀ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ। ਸੁਸ਼ੀਲ ਕੁਮਾਰ ਨੂੰ 4 ਦਿਨ ਦੀ ਪੁਲਸ ਦੀ ਹਿਰਾਸਤ ਖ਼ਤਮ ਹੋਣ ’ਤੇ ਮੈਟ੍ਰੋਪੋਲੀਟਨ ਮੈਜਿਸਟ੍ਰੇਟ ਰਸ਼ਮੀ ਗੁਪਤਾ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕੁਸ਼ਤੀ ਖਿਡਾਰੀ ਨੂੰ 9 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਸੁਸ਼ੀਲ ਕੁਮਾਰ ’ਤੇ ਕਤਲ, ਗੈਰ-ਇਰਾਦਤਨ ਕਤਲ ਅਤੇ ਅਗਵਾ ਦੇ ਦੋਸ਼ ਹਨ। ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ 23 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਦੇ ਬਾਅਦ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ 6 ਦਿਨ ਦੀ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਸੀ, ਜਿਸ ਨੂੰ ਬਾਅਦ ਵਿਚ 4 ਦਿਨ ਹੋਰ ਵਧਾ ਦਿੱਤਾ ਗਿਆ।