Punjab
ਵਿਸ਼ਵ ਵਾਤਾਵਰਣ ਦਿਵਸ ਮੌਕੇ ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਦਾ ਸੁਨੇਹਾ ਦਿੰਦਿਆਂ ਸਵੀਪ ਟੀਮ ਨੇ ਬੂਟੇ ਲਗਾਏ

ਪਟਿਆਲਾ: ਵਿਸ਼ਵ ਵਾਤਾਵਰਣ ਦਿਵਸ ਮੌਕੇ ਭਾਰਤੀ ਚੋਣ ਕਮਿਸ਼ਨ ਦੇ ਸੱਦੇ ਉਪਰ ਹਰ ਇੱਕ ਵੋਟਰ ਲਗਾਵੇ ਇੱਕ ਰੁੱਖ, ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ ਵਧਦੇ ਕਦਮ ਸੁਨੇਹੇ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ’ਤੇ ਵੱਖ ਵੱਖ ਵੋਟਰ ਸਾਖਰਤਾ ਕਲੱਬਾਂ ਵੱਲੋਂ ਪ੍ਰੋਗਰਾਮ ਕਰਵਾਏ ਗਏ।
ਅੱਜ ਜ਼ਿਲ੍ਹਾ ਵੇਅਰ ਹਾਊਸ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਨਾਭਾ ਰੋਡ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੱਲੋਂ ਛਾਂਦਾਰ ਅਤੇ ਫਲਾਂ ਦੇ ਬੂਟੇ ਲਗਾਕੇ ਕੀਤੀ ਗਈ।
ਇਸ ਮੌਕੇ ਲੋਕਤੰਤਰ ਦੀ ਪਰਿਭਾਸ਼ਾ ਲੋਕਾਂ ਲਈ ਲੋਕਾਂ ਦੁਆਰਾ ਚੁਣੀ ਸਰਕਾਰ ਦਾ ਸਹਿਯੋਗ ਦੇ ਆਲਮੀ ਤਪਸ਼ ਨੂੰ ਘਟਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਵੋਟਰ ਸਾਖਰਤਾ ਕਲੱਬਾਂ ਨੂੰ ਬੂਟੇ ਲਾਉਣ, ਵਾਤਾਵਰਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਪੌਲੀਥੀਨ ਨਾ ਵਰਤਣ ਦਾ ਸੁਨੇਹਾ ਦਿੱਤਾ ਗਿਆ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵੋਟਰ ਸਾਖਰਤਾ ਕਲੱਬਾਂ ਦੇ ਸਮੂਹ ਮੈਂਬਰਾਂ ਨੂੰ ਨਵੀਂਆਂ ਵੋਟਾਂ ਬਣਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਤਵੀਰ ਸਿੰਘ ਗਿੱਲ ਨੋਡਲ ਅਫ਼ਸਰ ਸਨੌਰ, ਚੋਣ ਕਾਨੂੰਗੋ ਪ੍ਰਿਅੰਕਾ ਮਿੱਤਲ ਅਤੇ ਕੁਲਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਉਪਰੰਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਕੌਰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ, ਲੋਕ ਗਾਇਕ ਵਿਜੈ ਯਮਲਾ ਜੱਟ, ਹਰਿੰਦਰ ਕੌਰ ਹੁੰਦਲ, ਸਤਵੀਰ ਸਿੰਘ ਗਿੱਲ ਇੰਚਾਰਜ ਰਾਸ਼ਟਰੀ ਕੈਡਿਟ ਕੋਰ ਅਤੇ ਸਕੂਲ ਦੇ ਵੋਟਰ ਸਾਖਰਤਾ ਕਲੱਬ ਦੇ ਮੈਂਬਰਾਂ ਨੇ ਵਿਦਿਆਰਥੀਆਂ ਵੱਲੋਂ ਪੌਦੇ ਲਗਾਏ ਗਏ।