National
ਦਿੱਲੀ ‘ਚ ਮੀਂਹ ਨੇ ਕੱਢੇ ਵੱਟ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Delhi Weather : ਮੌਸਮ ਵਿਭਾਗ ਮੁਤਾਬਕ 20 ਤੋਂ 25 ਜੁਲਾਈ ਦੇ ਵਿਚਕਾਰ ਦਿੱਲੀ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ 25 ਜੁਲਾਈ ਤੱਕ ਬੱਦਲਵਾਈ ਰਹੇਗੀ। ਇਸ ਦੌਰਾਨ ਧੂੜ ਭਰੀ ਹਨੇਰੀ ਰਹੇਗੀ। ਇਸ ਤੋਂ ਇਲਾਵਾ ਗਰਜ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਆਮ ਤੌਰ ‘ਤੇ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਆਸਮਾਨ ‘ਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ। ਸਵੇਰੇ ਹਲਕੀ ਬਾਰਿਸ਼ ਜਾਂ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ
ਸ਼ੁੱਕਰਵਾਰ ਸਵੇਰੇ ਦਿੱਲੀ ਦੇ ਕੁਝ ਇਲਾਕਿਆਂ ‘ਚ ਮੀਂਹ ਨੇ ਗਰਮੀ ਅਤੇ ਨਮੀ ਤੋਂ ਰਾਹਤ ਦਿੱਤੀ ਹੈ । ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਦਿੱਲੀ ‘ਚ ਕਰੀਬ 4.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਆਯਾ ਨਗਰ ਵਿੱਚ ਸਭ ਤੋਂ ਵੱਧ 13.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦਕਿ ਪਾਲਮ ‘ਚ 4.8 ਮਿਲੀਮੀਟਰ ਅਤੇ ਲੋਧੀ ਰੋਡ ‘ਚ 0.8 ਮਿਲੀਮੀਟਰ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰ ਤੋਂ ਪਏ ਮੀਂਹ ਕਾਰਨ ਨਮੀ 95 ਫੀਸਦੀ ਰਹੀ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਆਸਮਾਨ ਬੱਦਲਵਾਈ ਰਿਹਾ।