Connect with us

Sports

T20 World Cup ‘ਚ ਭਾਰਤ ਦੀ ਸ਼ਾਨਦਾਰ ਜਿੱਤ, 7 ਸਾਲਾਂ ਬਾਅਦ ਮੁੜ ਚੈਂਪੀਅਨ

Published

on

ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਬਾਅਦ ਦੇਸ਼ ਭਰ ‘ਚ ਜਸ਼ਨ ਦਾ ਮਾਹੌਲ ਹੈ। ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਹਰ ਹਿੱਸੇ ਵਿੱਚ ਜਸ਼ਨ ਮਨਾਏ ਜਾ ਰਹੇ ਹਨ।

ਭਾਰਤ ਦੀ ਜਿੱਤ ਤੋਂ ਬਾਅਦ ਦੀਵਾਲੀ ਵਰਗਾ ਮਾਹੌਲ ਹੈ, ਲੋਕ ਸੜਕਾਂ ‘ਤੇ ਜਸ਼ਨ ਮਨਾ ਰਹੇ ਹਨ, ਕਈ ਥਾਵਾਂ ‘ਤੇ ਢੋਲ ਵਜਾਏ ਜਾ ਰਹੇ ਹਨ ਅਤੇ ਕਈ ਥਾਵਾਂ ‘ਤੇ ਪਟਾਕੇ ਚਲਾਏ ਗਏ। ਭਾਰਤ ਦੀ ਦੂਜੀ ਵਾਰ ਜਿੱਤ ‘ਤੇ ਪ੍ਰਸ਼ੰਸਕ ਖੁਸ਼ੀ ਨਾਲ ਸੜਕਾਂ ‘ਤੇ ਉਤਰ ਆਏ ਅਤੇ ਨੱਚਦੇ-ਗਾਉਂਦੇ ਇੱਕ ਦੂਜੇ ਨੂੰ ਵਧਾਈ ਦਿੱਤੀ।

ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਟਰਾਫੀ ਜਿੱਤ ਲਈ ਹੈ। ਇਸ ਦੌਰਾਨ ਲੋਕਾਂ ਨੇ ਭਾਰਤ ਮਾਤਾ ਕੀ ਜੈ ਦੇ ਨਾਅਰੇ ਵੀ ਲਾਏ। ਇਸ ਜਿੱਤ ਨਾਲ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ ਮਿਲਿਆ ਹੈ।

ਦੱਸਣਯੋਗ ਹੈ ਕਿ ਇਸ ਮੁਕਾਬਲੇ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿਰਾਟ ਕੋਹਲੀ ਤੇ ਅਕਸ਼ਰ ਪਟੇਲ ਦੀਆਂ ਤਾਬੜਤੋੜ ਪਾਰੀਆਂ ਦੀ ਬਦੌਲਤ 176 ਦੌੜਾਂ ਬਣਾਈਆਂ ਸਨ। ਇਸ ਦੇ ਜਵਾਬ ‘ਚ ਅਫਰੀਕੀ ਟੀਮ ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ ਦਾ ਸਾਹਮਣਾ ਕਰਦੇ ਹੋਏ 20 ਓਵਰਾਂ ‘ਚ ਸਿਰਫ਼ 169 ਦੌੜਾਂ ਹੀ ਬਣਾ ਸਕੀ ਤੇ ਅੰਤ ‘ਚ ਇਹ ਮੁਕਾਬਲਾ 7 ਦੌੜਾਂ ਨਾਲ ਹਾਰ ਗਈ। ਇਸ ਤਰ੍ਹਾਂ ਭਾਰਤ ਨੇ 2007 ਤੋਂ ਬਾਅਦ ਦੂਜੀ ਵਾਰ ਟੀ-20 ਵਿਸ਼ਵ ਕੱਪ ਖ਼ਿਤਾਬ ‘ਤੇ ਕਬਜ਼ਾ ਕਰ ਲਿਆ ਹੈ।

ਇਸ ਤੋਂ ਇਲਾਵਾ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸਮੇਤ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਵਧਾਈ

ਟੀ-20 ਵਿਸ਼ਵ ਕੱਪ ਜਿੱਤਣ ਲਈ ਟੀਮ ਇੰਡੀਆ ਨੂੰ ਮੇਰੀਆਂ ਦਿਲੋਂ ਵਧਾਈਆਂ। ਸ਼ਾਬਾਸ਼, ਟੀਮ ਇੰਡੀਆ! ਸਾਨੂੰ ਤੁਹਾਡੇ ‘ਤੇ ਮਾਣ ਹੈ ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਸਾਨੂੰ ਭਾਰਤੀ ਕ੍ਰਿਕਟ ਟੀਮ ‘ਤੇ ਮਾਣ ਹੈ। ਇਹ ਮੈਚ ਇਤਿਹਾਸਕ ਸੀ।

ਰਾਹੁਲ ਗਾਂਧੀ ਨੇ ਦਿੱਤੀ ਵਧਾਈ

ਟੀਮ ਇੰਡੀਆ ਨੂੰ ਵਿਸ਼ਵ ਕੱਪ ਦੀ ਸ਼ਾਨਦਾਰ ਜਿੱਤ ਅਤੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ। ਸੂਰਿਆ, ਕੀ ਸ਼ਾਨਦਾਰ ਕੈਚ! ਰੋਹਿਤ, ਇਹ ਜਿੱਤ ਤੁਹਾਡੀ ਅਗਵਾਈ ਦਾ ਪ੍ਰਮਾਣ ਹੈ। ਰਾਹੁਲ, ਮੈਨੂੰ ਪਤਾ ਹੈ ਕਿ ਟੀਮ ਇੰਡੀਆ ਤੁਹਾਡੇ ਮਾਰਗਦਰਸ਼ਨ ਦੀ ਕਮੀ ਮਹਿਸੂਸ ਕਰੇਗੀ। ਨੀਲੇ ਰੰਗ ਦੇ ਸ਼ਾਨਦਾਰ ਪੁਰਸ਼ਾਂ ਨੇ ਸਾਡੇ ਦੇਸ਼ ਦਾ ਮਾਣ ਵਧਾਇਆ ਹੈ ।