Uncategorized
ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਮਸ਼ਹੂਰ ਅਦਾਕਾਰ ਸੁਨੀਲ ਹੋਲਕਰ ਦਾ ਦਿਹਾਂਤ

ਟੀਵੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਦਰਸ਼ਕਾਂ ਲਈ ਇਕ ਬੁਰੀ ਖ਼ਬਰ ਹੈ। ਸੀਰੀਅਲ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਕਈ ਹਿੰਦੀ ਅਤੇ ਮਰਾਠੀ ਫਿਲਮਾਂ ਦਾ ਹਿੱਸਾ ਰਹੇ ਅਦਾਕਾਰ ਸੁਨੀਲ ਹੋਲਕਰ (Sunil Holkar) ਦਾ ਦਿਹਾਂਤ ਹੋ ਗਿਆ ਹੈ। ਸੁਨੀਲ ਨੇ 40 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਸ ਦੇ ਪਰਿਵਾਰ ਵਿੱਚ ਮਾਤਾ-ਪਿਤਾ, ਪਤਨੀ ਅਤੇ 2 ਬੱਚੇ ਹਨ। ਅਦਾਕਾਰ ਦੇ ਦੋਵੇਂ ਬੱਚੇ ਉਮਰ ਵਿੱਚ ਬਹੁਤ ਛੋਟੇ ਹਨ। ਸੁਨੀਲ ਦੇ ਚਲੇ ਜਾਣ ਕਾਰਨ ਉਨ੍ਹਾਂ ਦੇ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਨਿਰਾਸ਼ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਸੁਨੀਲ ਹੋਲਕਰ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ 13 ਜਨਵਰੀ ਨੂੰ ਉਨ੍ਹਾਂ ਨੇ ਆਖਰੀ ਸਾਹ ਲਿਆ। ਦੱਸ ਦੇਈਏ ਅਦਾਕਾਰ ਨੇ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿੱਚ ਸੁਨੀਲ ਨੇ ਆਪਣੇ ਦਮਦਾਰ ਕਿਰਦਾਰ ਨਾਲ ਦਰਸ਼ਕਾਂ ਨੂੰ ਖੂਬ ਹਸਾਇਆ।