ਚੰਡੀਗੜ੍ਹ, 25 ਮਈ : ਇੱਕ ਅਜਿਹਾ ਖਿਡਾਰੀ ਜਿਸ ਨੇ ਆਪਣੇ ਹਾਕੀ ਪ੍ਰਤੀ ਪਿਆਰ ਕਾਰਨ ਭਾਰਤ ਟੀਮ ਨੂੰ ਇੱਕ ਵੱਖਰੀ ਪਹਿਚਾਣ ਤਾਂ ਦੁਆਈ, ਨਾਲ ਹੀ ਬਲਬੀਰ ਸਿੰਘ ਸੀਨੀਅਰ ਨੇ ਭਾਰਤ ਦਾ ਨਾਮ ਦੁਨੀਆਂ ‘ਤੇ ਧਰੁਵ ਤਾਰੇ ਦੀ ਤਰ੍ਹਾਂ ਚਮਕਾਇਆ। ਇਸ ਖਿਡਾਰੀ ਨੇ ਜੋ ਆਪਣੇ ਦੌਰ ‘ਚ ਰਿਕਾਰਡ ਕਾਇਮ ਕੀਤੇ ਉਹਨਾਂ ਰਿਕਾਰਡਾਂ ਨੂੰ 70 ਸਾਲਾਂ ਬਾਅਦ ਵੀ ਕੋਈ ਤੋੜ ਸਕਿਆ। ਕੁਝ ਦਿਨ ਪਹਿਲਾ ਬਲਬੀਰ ਸਿੰਘ ਸੀਨੀਅਰ ਮੋਹਾਲੀ ਦੇ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸੀ। ਅੱਜ ਸਵੇਰੇ 6 ਵਜੇ ਦੇ ਕਰੀਬ ਉਹਨਾਂ ਦੀ ਮੌਤ ਹੋ ਗਈ ਅਤੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਦਸ ਦਈਏ ਕਿ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਇਕ ਮਹਾਨ ਖਿਡਾਰੀ ਨੂੰ ਕੋਈ ਵੀ ਭੁੱਲ ਨਹੀਂ ਸਕਦਾ। ਇਸ ਦੌਰਾਨ ਮੂਰਤੀਕਾਰ ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਲਦ ਹੀ ਬਲਬੀਰ ਸਿੰਘ ਦਾ ਬੁੱਤ ਤਿਆਰ ਕਰਕੇ ਮੋਗੇ ਦੇ ਪਾਰਕ ’ਚ ਸਥਾਪਤ ਕੀਤਾ ਜਾਵੇਗਾ ਜੋ ਹਰ ਇਕ ਨੌਜਵਾਨ ਨੂੰ ਪ੍ਰੇਰਣਾ ਦਿੰਦਾ ਰਹੇਗਾ।
ਚੰਡੀਗੜ੍ਹ, 25 ਮਈ : ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜ਼ਿੰਦਗੀ ‘ਤੇ ਮੌਤ ਦੀ ਲੜ੍ਹਾਈ ਹਾਰ ਗਏ।ਬਲਬੀਰ ਸਿੰਘ ਸੀਨੀਅਰ 96 ਵਰ੍ਹਿਆਂ ਦੀ ਉਮਰ’ਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਕਰੀਬ 6 ਵਜੇ ਦਿਹਾਂਤ ਹੋ ਗਿਆ। 3 ਵਾਰ ਬਣੇ ਸਨ ਬਲਬੀਰ ਸੀਨੀਅਰ ਓਲਿੰਪਿਕ ਗੋਲਡ ਮੈਡਲਿਸਟ। ਡਾਕਟਰਾਂ ਅਨੁਸਾਰ ਬਲਬੀਰ ਸਿੰਘ ਸੀਨੀਅਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਇਸ ਦੁਖਦਾਈ ਮੌਕੇ ‘ਤੇ PM ਮੋਦੀਨਰੇਂਦਰ ਮੋਦੀ ਨੇ ਕਿਹਾ ਕਿ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਇਕ ਯਾਦਗਾਰੀ ਖੇਡ ਪ੍ਰਦਰਸ਼ਨ ਲਈ ਯਾਦ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਉਹਬਿਨਾਂ ਸ਼ੱਕ ਇੱਕ ਸ਼ਾਨਦਾਰ ਹਾਕੀ ਖਿਡਾਰੀ ਸਨ, ਉਹਨਾਂ ਨੂੰ ਇੱਕ ਮਹਾਨ ਸਲਾਹਕਾਰ ਵਜੋਂ ਵੀ ਨਿਵਾਜਿਆ ਜਾਂਦਾ ਹੈ।
ਬਲਬੀਰ ਸਿੰਘ ਸੀਨੀਅਰ ਸਿਰਫ਼ ਇੱਕ ਨਾਮ ਨਹੀਂ ਇਹ ਭਾਰਤੀ ਰਾਸ਼ਟਰੀ ਖੇਡ ਮੰਨੀ ਜਾਂਦੀ ਹਾਕੀ ਦਾ ਇਤਿਹਾਸ ਲਿਖਣ ਵਾਲਾ ਸੁਨਹਿਰੀ ਸ਼ਬਦ ਹੈ। ਹਾਕੀ ਰਾਹੀਂ ਭਾਰਤ ਦਾ ਨਾਮ...
ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਦਾ ਅੱਜ ਚੰਡੀਗੜ੍ਹ ਵਿਖੇ 5:30 ਵਜੇ ਅੰਤਿਮ ਸਸਕਾਰ ਹੋਵੇਗਾ । ਪੰਜਾਬ ਸਰਕਾਰ ਇਸ ਮਹਾਨ ਸ਼ਖਸੀਅਤ ਦਾ ਸਰਕਾਰੀ ਸਨਮਾਨ ਨਾਲ ਅੰਤਿਮ...
ਚੰਡੀਗੜ੍ਹ, 25 ਮਈ : ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜ਼ਿੰਦਗੀ ਤੇ ਮੌਤ ਦੀ ਲੜ੍ਹਾਈ ਹਾਰ ਗਏ। 3 ਵਾਰ ਬਣੇ ਓਲੰਪਿਕ ਗੋਲਡਮੈਡਲਿਸਟ ਬਲਬੀਰ ਸਿੰਘ ਸੀਨੀਅਰ 96 ਵਰ੍ਹਿਆਂ ਦੀ ਉਮਰ ’ਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਕਰੀਬ 6 ਵਜੇ ਦਿਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਡਾਕਟਰਾਂ ਅਨੁਸਾਰ ਬਲਬੀਰ ਸਿੰਘ ਸੀਨੀਅਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਫਿਲਮ ਇੰਡਸਟਰੀ ਦੇ ਅਦਾਕਾਰ ਅਕਸ਼ੇ ਕੁਮਾਰ, ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦੇ ਤੁਰ ਜਾਣ ਨਾਲ ਦੇਸ਼ ਭਰ ’ਚ ਸੋਗ ਦੀ ਲਹਿਰ ਹੈ, ਨਾਲ ਹੀ ਹਾਕੀ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਹਾਕੀ ਜਗਤ ਦੀ ਸ਼ਾਨ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ...
ਹਾਕੀ ਜਗਤ ਦੇ ਮਹਾਨ ਖਿਡਾਰੀ ਤੇ ਤਿੰਨ ਵਾਰ ਓਲੰਪਿਕ ਵਿਜੇਤਾ ਰਹਿ ਚੁੱਕੇ ਬਲਬੀਰ ਸਿੰਘ ਸੀਨੀਅਰ 96 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।...