ਬਰਨਾਲਾ, ਸੁਖਚਰਨਪ੍ਰੀਤ, 11 ਜੂਨ : ਜ਼ਮੀਨੀ ਝਗੜੇ ਨੂੰ ਲੈ ਕੇ ਸੰਗਰੂਰ ਦੇ ਬਰਨਾਲਾ ‘ਚ ਗੋਲੀ ਚਲੀ ,ਪਿੰਡ ਰੂੜੇਕੇ ਕਲਾਂ ਵਿਖੇ ਜ਼ਮੀਨੀ ਝਗੜੇ ਸਬੰਧੀ ਹੋਏ ਤਕਰਾਰ ਪਿੱਛੋਂ...
ਬਰਨਾਲਾ, 22 ਮਈ : ਬਰਨਾਲਾ ਪੁਲਿਸ ਨੂੰ ਵੱਡੀ ਸਫਲਤਾ ਓਦੋਂ ਹੱਥ ਲਗੀ ਜਦੋਂ ਬਰਨਾਲਾ ਪੁਲਿਸ ਨੇ ਬੀ ਐੱਸ ਐੱਫ ਦੇ ਨਾਲ ਇੱਕ ਅਾਪ੍ਰੇਸ਼ਨ ਤਹਿਤ 8 ਕਿੱਲੋ...
ਬਰਨਾਲਾ, 28 ਅਪ੍ਰੈਲ : ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਦੀ ਰਹਿਣ ਵਾਲੀ ਕੋਰੋਨਾ ਦੀ ਇੱਕ ਸ਼ੱਕੀ ਮਰੀਜ਼ ਔਰਤ ਦੀ ਰਜਿੰਦਰਾ ਹਸਪਤਾਲ ਪਟਿਆਲਾ ‘ਚ ਅੱਜ ਭਾਵ ਮੰਗਲਵਾਰ...
ਬਰਨਾਲਾ, 19 ਅਪਰੈਲ : ਬਰਨਾਲਾ ਦੇ ਸੇਖਾ ਰੋਡ ਨਾਲ ਸਬੰਧਤ ਮਹਿਲਾ ਜੋ ਕਰੋਨਾ ਪਾਜ਼ੇਟਿਵ ਸੀ, ਨੇ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਲਈ ਹੈ। ਇਸ ਮਹਿਲਾ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਛੁੱਟੀ ਮਿਲਣ ਮਗਰੋਂ ਬਰਨਾਲਾ ਸਿਵਲ ਹਸਪਤਾਲ ਤੋਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਘਰ ਭੇਜਿਆ ਗਿਆ। ਸਿਵਲ ਹਸਪਤਾਲ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਸਿਹਤ ਅਮਲੇ ਵੱਲੋਂ ਅੱਜ ਰਾਧਾ ਰਾਣੀ (44) ਨੂੰ ਫੁੱਲਾਂ ਦੇ ਗੁਲਦਸਤੇਭੇਟ ਕਰ ਕੇ ਉਸ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਮਲੇ ਨੂੰ ਵੀ ਵਧਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇਆਖਿਆ ਕਿ ਇਹ ਬਰਨਾਲਾ ਵਾਸੀਆਂ ਲਈ ਸੁਖਦ ਖਬਰ ਹੈ ਅਤੇ ਸਾਰਿਆਂ ਦੇ ਸਹਿਯੋਗ ਅਤੇ ਮਿਹਨਤ ਦਾ ਨਤੀਜਾ ਹੈ, ਜਿਸ ਬਦੌਲਤ ਇਸ ਮਹਿਲਾ ਨੇ ਕਰੋਨਾਖਿਲਾਫ ਜੰਗ ਜਿੱਤ ਲਈ ਹੈ। ਇਸ ਮੌਕੇ ਰਾਧਾ ਰਾਣੀ ਨੇ ਆਖਿਆ ਕਿ ਸਭ ਤੋਂ ਜ਼ਰੂਰੀ ਮਜ਼ਬੂਤ ਇੱਛਾ ਸ਼ਕਤੀ ਹੈ, ਜਿਸ ਨਾਲ ਇਹ ਜੰਗ ਜਿੱਤੀ ਜਾ ਸਕਦੀ ਹੈ। ਇਸਦੇ ਨਾਲ ਹੀ ਕਰੋਨਾ ਵਾਇਰਸ ਤੋਂ ਬਚਣ ਲਈ ਜ਼ਰੂਰੀ ਇਹਤਿਆਤ ਵਰਤੇ ਜਾਣ ਅਤੇ ਉਸ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਸਬੰਧਤ ਮਹਿਲਾ ਦੀ ਰਿਪੋਰਟ 5 ਅਪਰੈਲ ਨੂੰ ਪਾਜ਼ੇਟਿਵ ਆਈ ਸੀ ਤੇ ਹੁਣ ਲਗਾਤਾਰ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਉਹ ਕਰੋਨਾ ਤੋਂ ਮੁਕਤ ਪਾਈ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 89 ਸੈਂਪਲ ਲਏ ਜਾ ਚੁੱਕੇ ਹਨ, ਜਿਨਾਂ ਵਿਚੋਂ2 ਪਾਜ਼ੇਟਿਵ ਆਏ ਸਨ। ਇਨਾਂ ਵਿਚੋਂ ਇਕ ਮਰੀਜ਼ ਦੀ ਲੁਧਿਆਣਾ ਹਸਪਤਾਲ ਵਿਚ ਮੌਤ ਹੋ ਗਈ ਸੀ ਤੇ ਦੂਜਾ ਮਰੀਜ਼ ਸਿਹਤਯਾਬ ਹੋ ਗਿਆ ਹੈ। ਇਸ ਤੋਂ ਇਲਾਵਾ13 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ, ਜਿਨਾਂ ਵਿਚੋ 8 ਦੁਬਾਰਾ ਭੇਜੇ ਗਏ ਹਨ। ਇਸ ਤੋਂ ਇਲਾਵਾ 75 ਵਿਅਕਤੀ ਘਰਾਂ ਵਿਚ ਏਕਾਂਤਵਾਸ ਕੀਤੇ ਹੋਏ ਹਨ। ਇਸ ਮੌਕੇ ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਡਾ. ਮਨਪ੍ਰੀਤ ਸਿੰਘ (ਮੈਡੀਕਲ ਮਾਹਿਰ), ਡਾ. ਰਜਿੰਦਰ ਸਿੰਗਲਾ, ਡਾ. ਮੁਨੀਸ਼, ਡਾ. ਅਰਮਾਨਦੀਪ ਸਿੰਘ, ਨਰਸ ਗੁਰਮੇਲ ਕੌਰ, ਬਲਜੀਤ ਕੌਰ, ਸਟਾਫ ਨਰਸ ਬਲਰਾਜ ਕੌਰ, ਹਰਪਾਲ ਕੌਰ, ਕੁਲਵੰਤ ਕੌਰ, ਹਰਪ੍ਰੀਤ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ।
ਬਰਨਾਲਾ, 14 ਅਪ੍ਰੈਲ : ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਫ਼ਸਲ ਦੀ ਕਟਾਈ ਦੀ ਰਫ਼ਤਾਰ ਵੀ ਧੀਮੀ ਹੈ ।ਜਿਸ ਦਾ ਅਸਰ ਬਰਨਾਲਾ ਵਿੱਚ ਵੀ ਵੇਖਣ ਨੂੰ...
ਬਰਨਾਲਾ, 14 ਅਪ੍ਰੈਲ : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਦੇ ਕਾਂਗਰਸੀ ਸਰਪੰਚ ਨੇ ਦੂਜੇ ਰਾਜਾ ਤੋਂ ਆਏ ਪਿੰਡ ਦੇ ਲੋਕਾਂ ਨੂੰ 5 ਅਪ੍ਰੈਲ ਤੋਂ ਪਿੰਡ...
ਬਰਨਾਲਾ ਦੇ ਵਿਚ ਇੱਕ ਮਹਿਲਾ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਸੀ ਤਾਂ ਇਸਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬੀਤੇ ਦਿਨ...
ਬਰਨਾਲਾ, 2 ਅਪ੍ਰੈਲ : ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਦੇ ਪਿੰਡਾਂ ਦੇ ਵਾਸੀਆਂ ਵੱਲੋਂ ਆਪਣੇ ਪੱਧਰ ’ਤੇ ਪਿੰਡ ਸੀਲ ਕਰ ਕੇ ਠੀਕਰੀ ਪਹਿਰੇ ਲਾਉਣ ਦਾ ਬੀੜਾਚੁੱਕਿਆ ਗਿਆ ਹੈ ਤਾਂ ਜੋ ਕਰੋਨਾ ਵਾਇਰਸ ਖ਼ਿਲਾਫ਼ ਜੰਗ ਵਿੱਚ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਮਿਲ ਸਕੇ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਸੁਰੱਖਿਅਤ ਰਹਿਣ। ਜਾਣਕਾਰੀ ਅਨੁਸਾਰ ਜ਼ਿਲਾ ਬਰਨਾਲਾ ਦੇ ਲਗਭਗ 20 ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨ ਕਲੱਬਾਂ ਤੇ ਹੋਰ ਮੋਹਤਬਰ ਇਨਾਂ ਨਾਕਿਆਂ ’ਤੇ ਡਿਊਟੀਆਂ ਦੇ ਕੇ ਹਰਆਉਣ-ਜਾਣ ਵਾਲੇ ’ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਰਫਿਊ ਦੀ ਪਾਲਣਾ ਹੋ ਸਕੇ ਅਤੇ ਬਾਹਰੋਂ ਆਉਣ ਵਾਲੇ ਵਿਅਕਤੀਆਂ ਦਾ ਰਿਕਾਰਡ ਰੱਖਿਆ ਜਾ ਸਕੇ।ਬਲਾਕ ਬਰਨਾਲਾ ਦੇ ਪਿੰਡ ਭੱਠਲਾਂ, ਫਤਿਹਗੜ ਛੰਨਾ, ਕਾਲੇਕੇ, ਅਸਪਾਲ ਕਲਾਂ, ਜਲੂਰ, ਭੈਣੀ ਮਹਿਰਾਜ, ਪੱਤੀ ਸੋਹਲ, ਧਨੌਲਾ ਖੁਰਦ, ਕੋਠੇ ਗੁਰੂ, ਰੂੜੇਕੇ ਕਲਾਂ, ਬਲਾਕ ਸ਼ਹਿਣਾ ਦੇ ਪਿੰਡ ਜੰਗੀਆਣਾ, ਜੈਮਲ ਸਿੰਘ ਵਾਲਾ, ਢਿੱਲਵਾਂ ਨਾਭਾ, ਢਿੱਲਵਾਂ ਪਟਿਆਲਾ, ਢਿੱਲਵਾਂ ਪਟਿਆਲਾ ਖੁਰਦ, ਲਗਜਰੀ ਪੱਤੀ, ਜੈਤਾਸਰ, ਢਿੱਲਵਾਂਦੱਖਣ ਤੇ ਬਲਾਕ ਮਹਿਲ ਕਲਾਂ ਦੇ ਨਿਹਾਲੂਵਾਲਾ ਆਦਿ ਪਿੰਡਾਂ ਦੇ ਵਾਸੀਆਂ ਵੱਲੋਂ ਆਪਣੇ ਪਿੰਡਾਂ ਦੀ ਤਾਲਾਬੰਦੀ ਕੀਤੀ ਗਈ ਹੈ। ਇਹ ਪਿੰਡ ਵਾਸੀ ਆਪਣੇ ਪਿੰਡਾਂ ’ਚੋਬਾਹਰ ਜਾਣ ਵਾਲੇ ਅਤੇ ਪਿੰਡ ਆਉਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਦੇ ਹਨ ਤੇ ਆਉਣ-ਜਾਣ ਦੇ ਕਾਰਨ ਬਾਰੇ ਜਾਣਕਾਰੀ ਰੱਖ ਰਹੇ ਹਨ ਤਾਂ ਜੋ ਕਰਫਿੳ ਦੀ ਪਾਲਣਾ ਕੀਤੀ ਜਾ ਸਕੇ ਅਤੇ ਕਰੋਨਾ ਵਾਇਰਸ ਤੋਂ ਬਚਾਅ ਹੋ ਸਕੇ। ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਜ਼ਿਲੇ ਦੇ ਵੱਡੀ ਗਿਣਤੀ ਪਿੰਡਾਂ ਵੱਲੋਂ ਕੀਤੀ ਤਾਲਾਬੰਦੀ ਦੇ ਕਦਮ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਂਇਸ ਸਮੇਂ ਇਕ-ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਬਾਹਰੋਂ ਆਉਣ-ਜਾਣ ਵਾਲਿਆਂ ਦਾ ਰਿਕਾਰਡ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਲੋੜ ਅਨੁਸਾਰਸਿਹਤ ਵਿਭਾਗ ਦੀਆਂ ਸੇਵਾਵਾਂ ਲਈਆਂ ਜਾ ਸਕਣ। ਉਨਾਂ ਕਿਹਾ ਕਿ ਇਹ ਪਿੰਡ ਸਿਹਤ ਵਿਭਾਗ ਦਾ ਸਾਥ ਦੇ ਰਹੇ ਹਨ ਤੇ ਆਪਣੇ ਪੱਧਰ ’ਤੇ ਆਉਣ-ਜਾਣਵਾਲਿਆਂ ਦਾ ਰਿਕਾਰਡ ਰੱਖ ਰਹੇ ਹਨ ਤਾਂ ਜੋ ਕਰੋਨਾ ਵਾਇਰਸ ਤੋਂ ਬਚਾਅ ਹੋ ਸਕੇ। ਇਸ ਦੇ ਨਾਲ ਹੀ ਉਨਾਂ ਠੀਕਰੀ ਪਹਿਰਿਆਂ ’ਤੇ ਡਟੇ ਪਿੰਡ ਵਾਸੀਆਂ ਨੂੰਅਪੀਲ ਕੀਤੀ ਕਿ ਉਹ ਆਪਸ ਵਿਚ ਡੇਢ ਡੇਢ ਮੀਟਰ ਦਾ ਫਾਸਲਾ ਜ਼ਰੂਰ ਬਣਾ ਕੇ ਰੱਖਣ ਅਤੇ ਕਿਸੇ ਵੀ ਥਾਂ ’ਤੇ ਭੀੜ ਇਕੱਠੀ ਨਾ ਹੋਣ ਦੇਣ।
15 ਮਾਰਚ : ਬਰਨਾਲਾ ਦੇ ਐਸ. ਐਸ. ਪੀ ਵੱਲੋਂ ਵੱਡੀ ਡਰੱਗ ਦੀ ਖੇਪ ਬਰਾਮਦ ਕੀਤੀ ਗਈ ਸੀ ਜਿਸ ਦੇ ਵਿੱਚ ਕਈ ਨਾਮੀ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ...
ਨਾਭਾ, 12 ਮਾਰਚ (ਭੁਪਿੰਦਰ ਸਿੰਘ) : ਮੈਕਸੀਮਮ ਸਕਿਉਰਿਟੀ ਨਾਭਾ ਦੀ ਜੇਲ੍ਹ ਅਕਸਰ ਹੀ ਚਰਚਾ ‘ਚ ਰਹਿੰਦੀ ਹੈ। ਅਜਿਹਾ ਹੀ ਪਿਛਲੇ ਦਿਨੀ ਜੇਲ ਵਾਰਡਨ ਵਰਿੰਦਰ ਕੁਮਾਰ ਅਤੇ...