ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikramjeet Singh Majithia) ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ...
ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ (HargobindPur) ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਿਸਾਨ ਜਥੇਬੰਦੀਆਂ ਵਲੋਂ...
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਨਸ਼ਿਆਂ ਦੇ ਕਾਰੋਬਾਰ ਦੇ ਮਾਮਲੇ ਵਿੱਚ ਜਨਤਾ ਪ੍ਰਤੀ ਜਵਾਬਦੇਹੀ ਦੀ ਯਾਦ...
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਿਊੁਂਸੀਪਲ ਚੋਣਾਂ ਵਿਚ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ...
ਚੰਡੀਗੜ, 15 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਉੱਤਰ ਪ੍ਰਦੇਸ਼ ਵਿਚ ਚਾਰ ਵੱਖ ਵੱਖ ਥਾਵਾਂ ‘ਤੇ ਤਕਰੀਬਨ 1000 ਸਿੱਖ ਕਿਸਾਨਾਂ ਦੇ...
ਚੰਡੀਗੜ, 12 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪ੍ਰਾਈਵੇਟ ਖੰਡ ਮਿੰਲਾਂ ਤੋਂ ਗੰਨਾ ਉਤਪਾਦਕ ਕਿਸਾਨਾਂ ਦੇ...
ਚੰਡੀਗੜ੍ਹ, 5 ਜੂਨ : ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਵਾਰ ਫਿਰ ਤੋਂ ਸਿਆਸਤ ਦਾ ਮਾਹੌਲ ਗਰਮਾ ਗਿਆ ਹੈ। ਸਿੱਧੂ ਦੇ ਆਮ ਆਦਮੀ ਪਾਰਟੀ ‘ਚ...
ਚੰਡੀਗੜ, 4 ਜੂਨ : ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਕਾਂਗਰਸ ਪਾਰਟੀ ਜੋ ਕਿ ਸੂਬੇ ਦੇ ਖਜ਼ਾਨਿਆਂ ਦੀ ਖੁਲੀ ਲੁੱਟ ਕਰ ਰਹੀ...
ਬਿਕਰਮਜੀਤ ਸਿੰਘ ਮਜੀਠੀਆ ਵੱਲੋੰ ਪੰਜਾਬ ਸਰਕਾਰ ਉੱਤੇ ਇੱਕ ਵਾਰ ਫੇਰ ਆਰੋਪ ਲਗਾਏ। ਉਨ੍ਹਾਂ ਹਜ਼ੂਰ ਸਾਹਿਬ ਤੋਂ ਪਰਤੀ ਸੰਗਤ ਬਾਰੇ ਗੱਲ ਕਰਦਿਆਂ ਕਿਹਾ ਅਤੇ ਮਹਾਰਾਸ਼ਟਰ ਦੀ ਸਰਕਾਰ...
ਮੋਹਾਲੀ, 29 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸਾਰੇ ਨਾਕਾਬਿਲ ਮੰਤਰੀਆਂ ਨੂੰ ਮੰਤਰੀ ਮੰਡਲ ਵਿਚੋਂ ਬਾਹਰ ਕਰ ਦੇਣ। ਪਾਰਟੀ ਨੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੂਬੇ ਦੀ ਵਿੱਤੀ ਅਤੇ ਸਿਹਤ ਸੇਵਾਵਾਂ ਦੀ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਐਨਕੇ ਸ਼ਰਮਾ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਮੁੱਖ ਮੰਤਰੀ ਨੇ ਸਾਢੇ ਤਿੰਨ ਸਾਲ ਮਗਰੋਂ ਇਹ ਮਹਿਸੂਸ ਕਰ ਲਿਆ ਹੈ ਕਿ ਉਸ ਦਾ ਵਿੱਤ ਮੰਤਰੀ ਸਭ ਤੋਂ ਨਿਕੰਮਾ ਹੈ। ਉਹਨਾਂ ਕਿਹਾ ਕਿ ਇਹ ਸਭ ਵਿੱਤ ਮੰਤਰੀ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਇੰਜ ਜਾਪਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮਹਿਸੂਸ ਕਰ ਲਿਆ ਹੈ ਕਿ ਮਨਪ੍ਰੀਤ ਬਾਦਲ ਇਹ ਕੰਮ ਕਰਨ ਜੋਗਾ ਨਹੀਂ ਹੈ। ਇਸੇ ਲਈ ਮੁੱਖ ਮੰਤਰੀ ਨੇ ਇਹ ਜ਼ਿੰਮੇਵਾਰੀ ਹੁਣ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅਤੇ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਦੇ ਦਿੱਤੀ ਹੈ। ਕਿਸੇ ਵੀ ਵਿੱਤ ਮੰਤਰੀ ਦੀ ਕਾਬਲੀਅਤ ਉੱਤੇ ਇਸ ਤੋਂ ਵੱਡਾ ਪ੍ਰਸ਼ਨ ਚਿੰਨ੍ਹ ਨਹੀਂ ਲੱਗ ਸਕਦਾ। ਮਨਪ੍ਰੀਤ ਬਾਦਲ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ ਅਤੇ ਕਿਸੇ ਕਾਬਿਲ ਵਿਅਕਤੀ ਨੂੰ ਸੂਬੇ ਦੀ ਆਰਥਿਕਤਾ ਨੂੰ ਮਾੜੇ ਹਾਲਾਤਾਂ ਵਿਚੋਂ ਬਾਹਰ ਕੱਢਣ ਦੀ ਆਗਿਆ ਦੇਣੀ ਚਾਹੀਦੀ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵੀ ਤੁਰੰਤ ਹਟਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਲਬੀਰ ਸਿੱਧੂ ਦੀ ਅਗਵਾਈ ਵਿੱਚ ਕੋਵਿਡ ਨਾਲ ਨਿਪਟਣ ਵਿਚ ਪੰਜਾਬ ਦਾ ਦੇਸ਼ ਅੰਦਰ ਸਭ ਤੋਂ ਮਾੜਾ ਰਿਕਾਰਡ ਹੈ। ਉਹਨਾਂ ਕਿਹਾ ਕਿ ਸੂਬੇ ਅੰਦਰ ਕੋਵਿਡ ਮੌਤਾਂ ਦੀ ਦਰ ਸਭ ਤੋਂ ਉੱਚੀ ਯਾਨਿ 6 ਫੀਸਦੀ ਹੈ ਜਦਕਿ ਇਸ ਦੇ ਗੁਆਂਢੀ ਰਾਜ ਹਰਿਆਣਾ ਵਿਚ ਇਹ ਦਰ ਸਿਰਫ ਇੱਕ ਫੀਸਦੀ ਹੈ। ਉਹਨਾਂ ਕਿਹਾ ਕਿ ਇੰਜ ਜਾਪਦਾ ਹੈ ਕਿ ਸਿਹਤ ਮੰਤਰੀ ਕੋਵਿਡ ਦੀਰੋਕਥਾਮ ਦੀ ਬਜਾਇ ਸੂਬੇ ਅੰਦਰ ਆਪਣਾ ਸ਼ਰਾਬ ਦਾ ਕਾਰੋਬਾਰ ਮੁੜ ਸ਼ੁਰੂ ਕਰਨ ਵਿਚ ਦਿਲਚਸਪੀ ਰੱਖਦਾ ਹੈ। ਉਹਨਾਂ ਕਿਹਾ ਕਿ ਮੋਹਾਲੀ ਸੂਬੇ ਅੰਦਰ ਨਜਾਇਜ਼ਸ਼ਰਾਬ ਦੀ ਵਿਕਰੀ ਦਾ ਗੜ੍ਹ ਬਣ ਚੁੱਕਿਆ ਹੈ। ਇੰਜ ਜਾਪਦਾ ਹੈ ਕਿ ਬਲਬੀਰ ਸਿੱਧੂ ਕੋਵਿਡ ਸੰਕਟ ਨਾਲ ਨਿਪਟਣ ਦੀ ਬਜਾਇ ਸ਼ਰਾਬ ਦੀ ਹੋਮ ਡਿਲੀਵਰੀ ਦੇਣਵਿਚ ਵਧੇਰੇ ਦਿਲਚਸਪੀ ਰੱਖਦਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਬਲਬੀਰ ਸਿੱਧੂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਅਤੇਰਾਜਸਥਾਨ ਵਿਚ ਕੋਟਾ ਤੋਂ ਵਿਦਿਆਰਥੀਆਂ ਨੂੰ ਲਿਆਉਣ ਲਈ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਸਨ, ਸਿਹਤ ਮੰਤਰੀ ਨੇ 15 ਦਿਨਾਂ ਤਕ ਕੁੱਝ ਨਹੀਂ ਕੀਤਾ।ਉਹਨਾਂ ਕਿਹਾ ਕਿ ਸ਼ਰਧਾਲੂਆਂ ਅਤੇ ਵਿਦਿਆਰਥੀਆਂ ਨੂੰ ਕੁਆਰੰਟੀਨ ਕਰਨ ਦੇ ਹੁਕਮ 27 ਅਪ੍ਰੈਲ ਨੂੰ ਜਾਰੀ ਕੀਤੇ ਗਏ ਜਦਕਿ ਉਹ ਦੋ ਦਿਨ ਪਹਿਲਾਂ ਸੂਬੇ ਅੰਦਰਪਹੁੰਚ ਚੁੱਕੇ ਸਨ ਅਤੇ ਉਹਨਾਂ ਨੂੰ ਘਰਾਂ ਨੂੰ ਭੇਜ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਇਹੀ ਉਹ ਵਿਅਕਤੀ ਹਨ , ਜਿਹੜੇ ਕੋਵਿਡ ਪਾਜ਼ੇਟਿਵ ਵਜੋਂ ਸਾਹਮਣੇ ਆ ਰਹੇਹਨ। ਇਸ ਵੱਡੀ ਲਾਪਰਵਾਹੀ ਲਈ ਬਲਬੀਰ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਉਸ ਦੀ ਛੁੱਟੀ ਕਰਨੀ ਚਾਹੀਦੀ ਹੈ।