ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ: ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸੰਸਥਾ ਖਾਲਸਾ ਏਡ ਵੱਲੋਂ ਬਲਦੀਪ ਸਿੰਘ ਨੇ ਪਿੰਡ ਚਨਾਰਥਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਲਈ 10...
ਫ਼ਤਹਿਗੜ੍ਹ ਸਾਹਿਬ, 9ਅਪ੍ਰੈਲ : ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਵੱਖ ਵੱਖ ਸੰਸਥਾਵਾਂ ਇਸ ਜੰਗ ਵਿੱਚਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਸਾਰੀ ਦੁਨੀਆਂ ਵਿੱਚ ਇਸ ਬਿਮਾਰੀ ਦੇ ਖਾਤਮੇ ਤੇ ਲੋਕਾਂ ਦੀ ਮਦਦ ਵਿੱਚ ਅਹਿਮ ਰੋਲ ਨਿਭਾਅ ਰਹੀ ਕੌਮਾਂਤਰੀ ਸੰਸਥਾਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ 90 ਪੀ.ਪੀ.ਈ. (ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ) ਕਿੱਟਾਂ ਭੇਜੀਆਂ ਹਨ, ਜੋ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਦਿੱਤੀਆਂ। ਇਸ ਉਪਰਾਲੇ ਲਈ ਖ਼ਾਲਸਾ ਏਡ ਦਾ ਧੰਨਵਾਦ ਕਰਦਿਆਂ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਖਾਲਸਾ ਏਡ ਪੂਰੀ ਦੁਨੀਆਂ ਵਿੱਚ ਲੋੜਵੰਦਾਂ ਦੀ ਮਦਦ ਕਰਦੀ ਹੈ।ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖਾਲਸਾ ਏਡ ਦੇ ਮੈਂਬਰ ਜਿਥੇ ਵੀ ਕਿਤੇ ਕੋਈ ਭੀੜ ਪੈਂਦੀ ਹੈ, ਉਥੇ ਪੁੱਜ ਕੇ ਲੋਕਾਂ ਦੀ ਬਾਂਹ ਫੜਦੇ ਹਨ।ਉਨ੍ਹਾਂਕਿਹਾ ਕਿ ਖ਼ਾਲਸਾ ਏਡ ਵੱਲੋਂ ਕੀਤੇ ਜਾ ਰਹੇ ਉਪਰਾਲੇ ਕੋਰੋਨਾ ਖ਼ਿਲਾਫ਼ ਜੰਗ ਵਿੱਚ ਸਹਾਈ ਸਿੱਧ ਹੋਣਗੇ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਤੇ ਇਸ ਦੇ ਖ਼ਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਾਰੀਆਂਲੋੜੀਂਦੀਆਂ ਚੀਜ਼ਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ। ਲੋੜਵੰਦਾਂ ਤੱਕ ਤਿਆਰ ਖਾਣਾ ਨਿਰੰਤਰ ਪੁੱਜਦਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿਲੋਕਾਂ ਵੱਲੋਂ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਹੈ।ਹਲਕਾ ਵਿਧਾਇਕ ਨੇ ਇਸ ਔਖੀ ਘੜੀ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂਮਿਲ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਫ਼ਤਹਿਗੜ੍ਹ ਸਾਹਿਬ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ 24 ਘੰਟੇ ਪਹਿਰੇ ਦਿੱਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ ਪਹਿਰਾ ਦੇ ਰਹੇ ਪਿੰਡ ਵਾਸੀਆਂ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਪਿੰਡ ਵਿੱਚੋਂ ਕੋਈ ਵੀ ਵਿਅਕਤੀ ਬਿਨਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਬਾਹਰ ਨਾ ਜਾਵੇ ਅਤੇ ਨਾ ਹੀ ਬਾਹਰੋਂ ਕੋਈ ਪਿੰਡ ਵਿਚ ਆਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ -ਕਮ- ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਵਿਲੇਜ ਐਂਡ ਸਮਾਲ ਟਾਊਨ ਪੈਟਰੋਲ ਐਕਟ 1918 ਦੇ ਸੈਕਸ਼ਨ 3 (1) ਅਧੀਨ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਵੱਲੋਂ ਪਿੰਡਾਂ ਵਿੱਚ ਦਾਖਲ ਹੋਣ ਤੇ ਬਾਹਰ ਜਾਣ ਦੇ ਰਸਤਿਆਂ ਤੇ 24 ਘੰਟੇ ਪਹਿਰੇ ਲਗਾਏ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਮਕਸਦ ਦੇ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਿੰਡਾਂ ਦੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਇਹ ਪਹਿਰਾ ਦੇਣ ਤੋਂਛੋਟ ਹੈ। ਹਰੇਕ ਪਿੰਡ ਦੀ ਪੰਚਾਇਤ ਨੂੰ ਇਸ ਐਕਟ ਅਧੀਨ ਧਾਰਾ 4(1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਆਮ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਫਤਹਿਗੜ੍ਹ ਸਾਹਿਬ, 06 ਅਪਰੈਲ ਸਿਵਲ ਸਰਜਨ ਡਾ ਐਨ. ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾਵਾਇਰਸ ਸਬੰਧੀ ਪੋਜ਼ਿਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ।ਇਸ ਤੋਂ ਪਹਿਲਾਂ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁਝ ਚਿਰ ਰਹੀਆਂ। ਬੀਤੇ ਦਿਨੀ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿੱਖੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ ਤੇ ਇਨ੍ਹਾਂ ਦੀਆਂ ਰਿਪੋਰਟਾਂ ਪੋਜ਼ਿਟਿਵ ਆਉਣ ‘ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਦਾਖਲਕਰਵਾਇਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡਸਾਨੀਪੁਰ ਵਿਖੇ ਇਨ੍ਹਾਂ ਔਰਤਾਂ ਦੇ ਸੰਪਰਕ ਵਿੱਚ ਆਏ 35 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 03 ਸੈਂਪਲ ਲਏ ਗਏ ਹਨ। ਸੰਘੋਲ ਵਿਖੇ ਇਨ੍ਹਾਂ ਦੇ ਸੰਪਰਕ ਵਿੱਚ ਆਏ 64 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਤੇ 09 ਸੈਂਪਲ ਲਏ ਗਏ ਹਨ। ਪਿੰਡ ਮਨੈਲੀ ਵਿਖੇਇਨ੍ਹਾਂ ਦੇ ਸੰਪਰਕ ‘ਚ ਆਏ 46 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਸੈਂਪਲ ਲਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ ‘ਤੇਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਵੀ ਕੋਰੋਨਾ ਵਾਇਰਸ ਦੇ 2 ਪਾਜ਼ਿਟਿਵ ਕੇਸ ਸਾਹਮਣੇ ਆਏ ਹਨ। ਦੋਨਾਂ ਵਿਅਕਤੀ ਤਬਲਿਗੀ ਜਮਾਤ ਨਾਲ ਸਬੰਧਤ ਹਨ। ਜਿਸ ਦੀ ਜਾਣਕਾਰੀ ਸਿਵਲ ਸਰਜਨ...
ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ : ਕੋਕਾ ਕੋਲਾ, ਕੰਧਾਰੀ ਬਿਵਰੇਜਿਜ਼, ਨਬੀਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨੂੰ ਠੱਲ੍ਹਣ ਲਈ ਕੀਤੇ ਜਾ ਰਹੇ ਯਤਨਾਂਵਿਚ ਸਹਿਯੋਗ ਦਿੰਦਿਆਂ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਇੱਕ ਵੈਂਟੀਲੇਟਰ ਦਿੱਤਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਸਿਵਲਸਰਜਨ ਡਾ. ਐਨ. ਕੇ. ਅਗਰਵਾਲ ਨੂੰ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਇਹ ਵੈਂਟੀਲੇਟਰ (ਐਗਫੋ ਲਾਈਫ ਸੇਵਰ) ਡਿਪਟੀ ਕਮਿਸ਼ਨਰ, ਦਫਤਰ ਵਿਖੇ ਸੌਂਪਿਆਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰੇਕ ਵਰਗ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਹੋਰ ਸੰਸਥਾਵਾਂ ਨੂੰ ਵੀ ਇਸ ਔਖੀ ਘੜੀ ਵਿੱਚਅੱਗੇ ਆਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਅਤੇਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਕੰਧਾਰੀ ਬਿਵਰੇਜਿਜ਼ ਵੱਲੋਂ ਦਿੱਤਾ ਗਿਆ ਇਹ ਵੈਂਟੀਲੇਟਰ ਮਰੀਜ਼ਾਂ ਲਈਵੱਡੀ ਸਹੂਲਤ ਸਾਬਤ ਹੋਵੇਗਾ। ਇਸ ਮੌਕੇ ਕੰਪਨੀ ਦੇ ਸਲਾਹਕਾਰ ਦੀਪਕ ਚੌਧਰੀ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।
30 ਮਾਰਚ : ਬੀਤੇ ਦਿਨੀਂ ਕਾਬੁਲ ਦੇ ਗੁਰੂ ਘਰ ਵਿਚ ਹੋਏ ਆਤਮਘਾਤੀ ਹਮਲੇ ਵਿਚ ਕਈ ਸਿੱਖ ਮਾਰੇ ਗਏ ਸੀ। ਉਹਨਾਂ ਵਿੱਚੋਂ 23 ਸ਼ਰਧਾਲੂ ਮਾਰੇ ਗਏ ਜਿਨ੍ਹਾਂ ਦੇਵਿੱਚ 8 ਔਰਤਾਂ ਵੀ ਸ਼ਾਮਲ ਸਨ। ਇਸ ਘਟਨਾ ਨਾਲ ਸਿੱਖ ਜਗਤ ਵਿਚ ਨਿਰਾਸ਼ਾ ਪਾਈ ਜਾ ਰਹੀ ਸੀ। ਸਿੱਖ ਆਗੂਆਂ ਅਤੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂਇਸ ਬਾਬਤ ਕਾਰਵਾਈ ਦੀ ਮੰਗ ਕੀਤੀ ਸੀ। ਜਿਸਦੇ ਚੱਲਦੀਆਂ ਹਮਲੇ ਦੇ ਮ੍ਰਿਤਕਾਂ ਸ਼ੰਕਰ ਸਿੰਘ ਅਤੇ ਦੀਵਾਨ ਸਿੰਘ ਦੀਆਂ ਦੇਹਾਂ ਪਹੁੰਚੀਆਂ ਭਾਰਤ। ਜਿਸਨੂੰ ਫਤਹਿਗੜ੍ਹ ਦੇ ਐਮ.ਪੀ ਅਮਰ ਸਿੰਘ ਪਹੁੰਚੇ ਲੈਣ।
ਫ਼ਤਹਿਗੜ੍ਹ ਸਾਹਿਬ, 29 ਮਾਰਚ: ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਖਾਣ ਪੀਣ ਦੀਆਂ...
ਸ੍ਰੀ ਫਤਿਹਗ੍ਹੜ ਸਾਹਿਬ, 18 ਮਾਰਚ, (ਰਣਜੋਧ ਸਿੰਘ) ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਵੀ ਬੁਰਾ ਅਸਰ ਪਿਆ ਹੈ ਕਿਉਂਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਕਮੇਟੀ ਨੇ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਜਿਸ ਕਰਕੇ ਹੋਸਟਲਾਂ ‘ਚ ਰਹਿ ਰਹੇ ਵਿਦਿਆਰਥੀ ਆਪੋ ਆਪਣੇ ਘਰਾਂ ਨੂੰ ਪਰਤਣ ਲੱਗ ਪਏ ਹਨ ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਖ਼ਰਾਬ ਹੋਵੇਗੀ ਕਿਉਂਕਿ ਆਉਣ ਵਾਲੇ ਦਿਨਾਂ ‘ਚ ਪੇਪਰ ਹੋਣ ਵਾਲੇ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਵਿਦਿਅਕ ਹੱਬ ਵਜੋਂ ਜਾਣਿਆਂ ਜਾਂਦਾ ਹੈ ਕਿਉਂਕਿ ਜ਼ਿਲ੍ਹੇ ‘ਚ ਬਹੁਤ ਸਾਰੇ ਵਿਦਿਅਕ ਅਦਾਰੇ ਹਨ ਜਿਸ ਕਰਕੇ ਇੱਥੇ ਬਾਕੀ ਸੂਬਿਆਂ ਦੇ ਬੱਚੇ ਪੜ੍ਹਦੇ ਹਨ ਜੋ ਹੁਣ ਘਰਾਂ ਨੂੰ ਪਰਤਣ ਲੱਗ ਪਏ ਹਨ। ਮਾਤਾ ਗੁਜਰੀ ਕਾਲਜ ‘ਚ ਪੜ੍ਹਦੇ ਨੇਪਾਲੀ ਵਿਦਿਆਰਥੀ ਜੈ ਦੀਪ ਨੇ ਦੱਸਿਆ ਕਿ ਉਹ ਨੇਪਾਲ ਦੇ ਰਾਵਿਰਾਜ ਦਾ ਰਹਿਣ ਵਾਲਾ ਹੈ ਅਤੇ ਕਾਲਜ ਬੰਦ ਹੋਣ ਕਰਕੇ ਉਹ ਨੇਪਾਲ ਜਾਣਾ ਚਾਹੁੰਦਾ ਸੀ ਪਰ ਉੱਥੇ ਉਸ ਦੇ ਰਿਸ਼ਤੇਦਾਰਾਂਨੇ ਦੱਸਿਆ ਕਿ ਨੇਪਾਲ ਸਰਕਾਰ ਨੇ ਬਾਰਡਰ ‘ਤੇ ਬਾਹਰੀ ਵਿਅਕਤੀਆਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ ਜਿਸ ਕਰਕੇ ਉਸਦਾ ਨੇਪਾਲ ‘ਚ ਐਂਟਰ ਹੋਣਾ ਮੁਸ਼ਕਲ ਹੈ।