ਹੁਸ਼ਿਆਰਪੁਰ, 8 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿੱਚ ਇਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਜਦੋ ਜ਼ਿਲੇ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਪ੍ਰੇਮ ਪੁਰ ਦਾ ਜੰਮਪਲ ਗੁਰਜਸਪਰੀਤ ਸਿੰਘ ਅਮਰੀਕਾ ਦੇ ਨਿਊਯਾਰਕ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦੀ ਭੇਟ ਚੜ ਗਿਆ। ਇਸ ਦੁਖਦਾਈ ਮੌਤ ਨੂੰ ਰੱਬ ਦਾ ਭਾਣਾ ਹੀ ਕਹਿ ਸਕਦੇ ਹਾਂ ਕਿਉਂਕਿ ਦਿਨ ਵੇਲੇ ਗੁਰਜਸਪਰੀਤ ਦੇ ਪਿਤਾ ਡਾਕਟਰ ਚਰਨ ਸਿੰਘ ਦਾ ਸੰਸਕਾਰ ਹੋਇਆ ਜਿਹਨਾਂ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪੌਜ਼ਿਟਿਵ ਆਉਣ ਤੋਂ ਬਾਅਦ ਮੌਤ ਹੋ ਗਈ ਸੀ ਅਤੇ ਓਸੇ ਹੀ ਸ਼ਾਮ ਪੁੱਤਰ ਗੁਰਜਸਪਰੀਤ ਸਿੰਘ ਵੀ ਅਪਣੀ ਪਤਨੀ ਅਤੇ ਦੋ ਬੇਟੀਆਂ ਨੂੰ ਕੋਰੋਨਾ ਕਾਰਨ ਹੋਈ ਮੌਤ ਨਾਲ ਇਸ ਸੰਸਾਰ ਨੂੰ ਅਲਵਿਦਾ ਕਰ ਗਿਆ।
ਅੰਮ੍ਰਿਤਸਰ, 05 ਮਈ(ਮਲਕੀਤ ਸਿੰਘ): ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ, ਆਏ ਦਿਨ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਮਰਨ...
ਹੁਸ਼ਿਆਰਪੁਰ, 03 ਮਈ ; ਕੋਰੋਨਾ ਦਾ ਕਹਿਰ ਪੰਜਾਬ ਵਿੱਚ ਬੀਤੇ ਕੁੱਝ ਦਿਨਾਂ ਤੋਂ ਬਹੁਤ ਵੱਧ ਚੁੱਕਿਆ ਹੈ। ਕੋਰੋਨਾ ਦੇ ਮਾਮਲੇ ਵਿੱਚ ਰਫਤਾਰ ਆਉਣ ਨਾਲ ਪੀੜਤਾਂ ਦੀ...
ਹੁਸ਼ਿਆਰਪੁਰ, 5 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 233 ਸੈਂਪਲ ਲਏ ਗਏ ਹਨ, ਜਿਨਾਂ ਵਿੱਚੋ 206 ਸੈਂਪਲਾਂਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 21 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ 6 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵਆਏ ਹਨ, ਜਿਨਾਂ ਵਿੱਚੋਂ ਪਿੰਡ ਮੋਰਾਂਵਾਲੀ ਦੇ ਇਕ ਪੋਜ਼ੀਟਿਵ ਮਰੀਜ਼ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰਸੰਪਰਕ ਕਰਨ। ਉਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕਖੁਰਾਕ ਯਕੀਨੀ ਬਣਾਈ ਜਾਵੇ।
ਹੋਸ਼ਿਆਰਪੁਰ , 4 ਅਪ੍ਰੈਲ : ਹੁਸ਼ਿਆਰਪੁਰ ਜ਼ਿਲੇ ਵਿੱਚ ਹਰਜਿੰਦਰ ਸਿੰਘ ਉਰਫ ਕਾਲਾ, ਜ਼ਿਲ੍ਹਾ ਪੈਨਸਰਾ, ਗੜ੍ਹਸ਼ੰਕਰ ਤਹਿਸੀਲ, ਦੇ ਸੰਪਰਕ ਵਜੋਂ ਟੈਸਟ ਕੀਤੇ ਗਏ ਸਾਰੇ 24 ਵਿਅਕਤੀਆਂ ਦੇ ਟੈਸਟ ਨੈਗੇਟਿਵ ਆਏ ਹਨ। ਇਸਦੇ ਨਾਲ ਹੀ ਇਹ ਵੀ ਜਾ ਰਿਹਾ ਹੈ ਕਿ 20 ਕੇਸਾਂ ਦੀ ਰਿਪੋਰਟ ਆਉਣੀ ਹਲੇ ਬਾਕੀ ਹੈ ਜੋ ਕਿ ਜਲਦ ਹੀ ਉਪਲਬਧ ਹੋਣਗੀਆਂ।
ਹੁਸ਼ਿਆਰਪੁਰ, 1 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 172 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 139 ਸੈਂਪਲਾਂਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 28 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ 5 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕੀਤਾ ਸੀ, ਦੀ ਪਿਛਲੇ ਦਿਨੀਂ ਮੌਤਹੋ ਗਈ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਇਸ ਪਰਿਵਾਰ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸਵਿੱਚ ਰੱਖਿਆ ਜਾ ਰਿਹਾ ਹੈ। ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰਸੰਪਰਕ ਕਰਨ। ਉਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕਖੁਰਾਕ ਯਕੀਨੀ ਬਣਾਈ ਜਾਵੇ।
1 april : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖਨੂਰ ਦੇ ਇਟਲੀ ਤੋ ਪਰਤੇ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪੂਰੀ ਤਰਾਂ ਪਾਲਣਾ ਹੀ ਇਕਜਰੀਆ ਹੈ ਕੋਰੋਨਾ ਤੋ ਬਚਣ ਦਾ ਜੇ ਕਿਸੇ ਇਸ ਬਿਮਾਰੀ ਤੋ ਪੀੜਤ ਹੋਣ ਦੀ ਸ਼ੱਕ ਹੈ ਉਸ ਨੂੰ ਡਰਨ , ਘਬਰਾਉਣ ਅਤੇ ਭੱਜਣ ਦੀ ਲੋੜ ਨਹੀ ਕਿਉਕਿ ਇਕਾਤਵਾਸਵਿੱਚ ਸਹੀ ਇਲਾਜ ਨਾਲ ਇਸ ਤੋ ਛੁੱਟਕਾਰਾ ਪਾਇਆ ਜਾ ਸਕਦਾ ਹੈ । ਦੱਸ ਦਈਏ ਕਿ ਪੰਜਾਬ ਵਿੱਚ ਗੁਰਦੀਪ ਸਿੰਘ ਕੋਰੋਨਾ ਤੋ ਪਹਿਲੇ ਪੀੜਤ ਪਾਏ ਜਾਣ ਤੋਬਆਦ ਸਹੀ ਇਲਾਜ਼ ਤੋ ਬਆਦ ਹੁਣ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
25 ਮਾਰਚ : ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ...