2 ਅਪ੍ਰੈਲ 2024: ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ...
9 ਦਸੰਬਰ 2023: ਅੱਜ ਕੇਂਦਰੀ ਸਿਹਤ ਮੰਤਰੀ ਦੀ ਪਟਿਆਲਾ ਫ਼ੇਰੀ ਹੋਣ ਜਾ ਰਹੀ ਹੈ| ਜਿੱਥੇ ਉਹ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦੇਣਗੇ , ਓਥੇ ਹੀ...
ਪੰਜਾਬ ਦੇ ਕਿਸਾਨਾਂ,ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ ਪਟਿਆਲਾ/ਦਿੱਲੀ, 27 ਜੁਲਾਈਸਾਬਕਾ ਵਿਦੇਸ਼ ਮੰਤਰੀ ਅਤੇ...
ਸਾਬਕਾ ਕੇਂਦਰੀ ਮੰਤਰੀ ਤੇ ਐਮ. ਪੀ. ਮਹਾਰਾਣੀ ਪਰਨੀਤ ਕੌਰ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੋਵਿਡ ਵਾਰਡ ਵਿਖੇ 1000 ਲੀਟਰ ਸਮਰੱਥਾ ਵਾਲਾ ਨਵਾਂ ਲਾਇਆ ਗਿਆ ਪੀ....
'ਨਰਿੰਦਰ ਮੋਦੀ ਡਾਟ.ਇੰਨ' ਵੈੱਬਸਾਇਟ ਟਵੀਟਰ ਹੈਕ
ਪਟਿਆਲਾ, 1 ਅਪ੍ਰੈਲ: ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ 23 ਮਾਰਚ ਨੂੰ ਲਗਾਏ ਗਏ ਕਰਫਿਊ ਦੌਰਾਨਪਟਿਆਲਾ ਪੁਲਿਸ ਨੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਸਾਰੇ ਕਰਫਿਊ ਪਾਸ ਰੱਦ ਹੋਣ ਅਤੇ ਲੋਕਾਂ ਨੂੰ ਖੁਰਾਕੀ ਵਸਤਾਂ ਅਤੇ ਦਵਾਈਆਂ ਦੀ ਸਪਲਾਈ ਬੰਦਹੋਣ ਬਾਰੇ ਗ਼ਲਤ ਵਟਸਐਪ ਸੁਨੇਹੇ ਭੇਜਣ ਵਾਲੀ ਮਹਿਲਾ ਸਮੇਤ ਇੱਕ ਹੋਰ ਜਣੇ ਨੂੰ ਨਾਮਜਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਲਾਹੌਰੀ ਗੇਟ ਵਿਖੇ ਮੁਕੱਦਮਾ ਨੰਬਰ 44 ਮਿਤੀ 1 ਅਪ੍ਰੈਲ 2020 ਨੂੰਆਈ.ਪੀ.ਸੀ. ਦੀ ਧਾਰਾ 188 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆ ਧਾਰਾਵਾਂ 52-54 ਤਹਿਤ ਦਰਜ ਕਰਕੇ ਤੇਜਵਿੰਦਰ ਸਿੰਘ ਅਤੇ ਬਲਵੀਰ ਕੌਰਵਾਸੀਅਨ ਗੁਰਬਖ਼ਸ਼ ਕਲੋਨੀ ਨੂੰ ਨਾਮਜਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਦੇ ਮੋਬਾਇਲ ਫੋਨ ਵੀ ਜ਼ਬਤ ਕਰ ਲਏ ਗਏਹਨ। ਐਸ.ਐਸ.ਪੀ. ਨੇ ਦੱਸਿਆ ਕਿ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੁਝ ਜਰੂਰੀ ਵਸਤਾਂ ਅਤੇ ਸੇਵਾਵਾਂ ਪ੍ਰਦਾਨ ਕਰਨਲਈ ਕਰਫਿਊ ਪਾਸ ਜਾਰੀ ਕੀਤੇ ਗਏ ਸਨ ਪਰੰਤੂ ਸੋਸ਼ਲ ਮੀਡੀਆ ‘ਤੇ ਇਹ ਗ਼ਲਤ ਸੁਨੇਹੇ ਫੈਲ ਰਹੇ ਸਨ ਕਿ ਪ੍ਰਸ਼ਾਸਨ ਵੱਲੋਂ ਜਾਰੀ ਸਾਰੇ ਪਾਸ ਰੱਦ ਕਰ ਦਿੱਤੇ ਗਏਹਨ ਅਤੇ ਹੁਣ ਖੁਰਾਕੀ ਵਸਤਾਂ ਅਤੇ ਦਵਾਈਆਂ ਦੀ ਸਪਲਾਈ ਵੀ ਬੰਦ ਹੋ ਗਈ ਹੈ। ਉਨ੍ਹਾਂ ਦੱਸਿਆ ਜਿਸ ਲਈ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਅਜਿਹੇ ਸੁਨੇਹੇਵਾਇਰਲ ਕਰਨ ਵਾਲਿਆਂ ਦੀ ਪਛਾਣ ਕਰਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟੇਰਟ ਵੱਲੋਂ ਲਗਾਈ ਗਈ ਧਾਰਾ 144 ਦੀ ਪਾਲਣਾਂ ਕਰਨ ਸਬੰਧੀਂ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾਗਿਆ ਸੀ ਅਤੇ ਨਾਲ ਹੀ ਕੋਰੋਨਾ ਵਾਇਰਸ ਸਬੰਧੀ ਕੋਈ ਵੀ ਗ਼ਲਤ ਜਾਣਕਾਰੀ ਅਤੇ ਅਫ਼ਵਾਹਾਂ ਨਾ ਫੈਲਾਉਣ ਬਾਰੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵਾਰ-ਵਾਰਅਪੀਲਾਂ ਵੀ ਕੀਤੀਆਂ ਜਾ ਰਹੀਆਂ ਹਨ। ਪਰੰਤੂ ਇਨ੍ਹਾਂ ਦੋਵਾਂ, ਜੋ ਕਿ ਆਪਸ ਵਿੱਚ ਗੁਆਂਢੀ ਵੀ ਹਨ ਨੇ ਕਰਫਿਊ ਦੌਰਾਨ ਗ਼ਲਤ ਵਟਸਐਪ ਸੁਨੇਹੇ ਵਾਇਰਲ ਕੀਤੇ। ਐਸ.ਐਸ.ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਸਬੰਧੀ ਗ਼ਲਤ ਮੈਸੇਜ਼ ਵਾਇਰਲ ਕਰਨ ਅਤੇ ਇਸ ਸਬੰਧੀ ਅਫ਼ਵਾਹ ਫੈਲਾਉਣਾ ਕਾਨੂੰਨਨਜੁਰਮ ਹੈ, ਜਿਹੜਾ ਵੀ ਇਸ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਦੇ ਵਿਰੁੱਧਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
29 ਮਾਰਚ : ਘਨੌਰ ਦੇ ਪਿੰਡ ਰਾਮਪੁਰ ਸੈਣੀਆਂ ‘ਚ ਕੋਰੋਨਾ ਦਾ ਇੱਕ ਨੌਜਵਾਨ ਪੌਜ਼ੀਟਿਵ ਪਾਇਆ ਗਿਆ ਹੈ। ਜਿਸਦੀ ਉਮਰ 21 ਸਾਲ ਹੈ। ਨੌਜਵਾਨ ਦੇ ਨੇੜਲੇ 14...
21 ਮਾਰਚ : ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿੱਖੇ ਪਵਿੱਤਰ ਸਰੋਵਰ ਦੀ ਕਾਰਸੇਵਾ ਕੁੱਝ ਸਮੇਂ ਲਈ ਰੋਕ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ...
15 ਮਾਰਚ : ਬਰਨਾਲਾ ਦੇ ਐਸ. ਐਸ. ਪੀ ਵੱਲੋਂ ਵੱਡੀ ਡਰੱਗ ਦੀ ਖੇਪ ਬਰਾਮਦ ਕੀਤੀ ਗਈ ਸੀ ਜਿਸ ਦੇ ਵਿੱਚ ਕਈ ਨਾਮੀ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ...