Corona Virus
ਕੋਰੋਨਾ ਦੇ ਮੱਦੇਨਜ਼ਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਕੀਤਾ ਜਾ ਰਿਹਾ ਹੈ ਸੈਨੇਟਾਇਜ਼
ਤਲਵੰਡੀ ਸਾਬੋ, 03 ਮਈ( ਮੁਨੀਸ਼ ਗਰਗ ): ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰਨਾਂ ਧਾਰਮਿਕ ਸਥਾਨਾਂ ਅਤੇ ਸ਼ਹਿਰ ਦੀਆਂ ਜਨਤਕ ਥਾਂਵਾਂ ਨੂੰ ਸੈਨੇਟਾਇਜ਼ ਕੀਤਾ ਜਾ ਰਿਹਾ ਹੈ ਇਸ ਕਾਰਜ ਸ਼ੁਰੂਆਤ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ।
ਸੈਨੀਟਾਇਜ਼ ਕਰਨ ਦੀ ਸੇਵਾ ਅਕਾਲ ਏਡ ਅਤੇ ਜਗਤ ਸੁੱਖ ਇੰਡਸਟਰੀਜ਼ ਚਾਰਲੈ ਸਪਰੇਅਰਜ਼ ਲੁਧਿਆਣਾ ਵੱਲੋਂ ਕੀਤੀ ਜਾ ਰਹੀ ਹੈ ਤਖ਼ਤ ਸਾਹਿਬ ‘ਤੇ ਅਰਦਾਸ ਕਰਨ ਤੋ ਬਾਅਦ ਸੈਨੇਟਾਇਜ ਕਰਨ ਦੀ ਸੁਰੂਆਤ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦਾ ਇਸ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਉਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਨਿਰੰਤਰ ਪਾਲਣਾ ਕੀਤੀ ਜਾਵੇ।