Connect with us

Punjab

ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ !

Published

on

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵੱਜੋਂ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਸਵਾਲ ਚੁੱਕੇ ਜਾ ਰਹੇ ਸਨ।

ਇਹ ਸਾਰੇ ਵਿਵਾਦ ਦਰਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਰਹਿ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਗਾਇਆ ਗਿਆ ਸੀ। ਵੀਡੀਓ ਸੰਦੇਸ਼ ਵਿਚ ਭਾਵੁਕ ਹੁੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਜਥੇਦਾਰੀ ਤੋਂ ਅਸਤੀਫ਼ਾ ਦੇ ਰਹੇ ਹਨ। ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਜਿਹੜੀ ਵੀ ਸਹੂਲਤ ਅਤੇ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਹ ਵਾਪਸ ਕਰਦੇ ਹਨ, ਉਹ ਇਨ੍ਹਾਂ ਅਫੋਰਡ ਨਹੀਂ ਕਰ ਸਕਦੇ। ਉਹ ਇਕ ਨਿਮਾਣੇ ਸਿੱਖ ਵਾਂਗ ਛੋਟੇ ਜਿਹੇ ਘਰ ਵਿਚ ਰਹਿੰਦੇ ਹਨ।

 

  • ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ!
  • ਗਿਆਨੀ ਹਰਪ੍ਰੀਤ ਸਿੰਘ ‘ਤੇ ਵਲਟੋਹਾ ਲਗਾਤਾਰ ਚੁੱਕ ਰਹੇ ਸਨ ਸਵਾਲ
  • ਅਸਤੀਫ਼ਾ ਦਿੰਦਿਆਂ ਭਾਵੁਕ ਨਜ਼ਰ ਆਏ ਗਿਆਨੀ ਹਰਪ੍ਰੀਤ ਸਿੰਘ
  • ਮੇਰੀ ਸਿਕਿਉਰਟੀ ਲੈ ਲਈ ਜਾਵੇ ਵਾਪਿਸ : ਗਿ. ਹਰਪ੍ਰੀਤ ਸਿੰਘ
  • ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ : ਗਿ. ਹਰਪ੍ਰੀਤ ਸਿੰਘ
  • ‘ਮੇਰੇ ਘਰ ਤੱਕ ਗੱਲਾਂ ਕੀਤੀਆਂ ਜਾ ਰਹੀਆਂ : ਗਿ. ਹਰਪ੍ਰੀਤ ਸਿੰਘ
  • ‘ਸ਼੍ਰੋਮਣੀ ਅਕਾਲੀ ਦਲ ਦਾ ਮੀਡੀਆ ਕਰ ਰਿਹਾ ਪੁਸ਼ਤ ਪਨਾਹੀ’