Connect with us

National

ਤਾਲਿਬਾਨ ਆਗੂਆਂ ਨੇ ਭਾਰਤੀ ਪਰਿਵਾਰਾਂ ਨੂੰ ਸੁਰੱਖਿਆ ਦਾ ਦਿੱਤਾ ਭਰੋਸਾ : ਮਨਜਿੰਦਰ ਸਿਰਸਾ

Published

on

sirsa1

ਨਵੀਂ ਦਿੱਲੀ : ਅਫਗਾਨਿਸਤਾਨ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਤਾਲਿਬਾਨ ਦੇ ਵਾਪਸ ਆਉਂਦੇ ਹੀ ਉਥੇ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ। ਕਾਬੁਲ ਹਵਾਈ ਅੱਡੇ ‘ਤੇ ਹਫੜਾ -ਦਫੜੀ ਮਚੀ ਹੋਈ ਹੈ। ਲੋਕ ਆਪਣੀ ਜਾਨ ਬਚਾਉਣ ਲਈ ਕਿਸੇ ਵੀ ਕੀਮਤ ‘ਤੇ ਦੇਸ਼ ਛੱਡਣ ਲਈ ਤਿਆਰ ਹਨ । ਇਸ ਦੌਰਾਨ ਅਫਗਾਨਿਸਤਾਨ ਵਿੱਚ ਰਹਿਣ ਵਾਲੇ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਵੀ ਆਪਣੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ 300 ਤੋਂ ਵੱਧ ਹਿੰਦੂਆਂ ਅਤੇ ਸਿੱਖਾਂ ਨੇ ਕਾਬੁਲ ਦੇ ਇੱਕ ਗੁਰਦੁਆਰੇ ਵਿੱਚ ਸ਼ਰਨ ਲਈ ਹੋਈ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਬਹੁਤ ਸਾਰੇ ਹਿੰਦੂਆਂ ਅਤੇ ਸਿੱਖਾਂ ਨੇ ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ ਵਿੱਚ ਸ਼ਰਨ ਲਈ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਅਫਗਾਨਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕਾਬੁਲ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘ਮੈਂ ਲਗਾਤਾਰ ਕਾਬੁਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸੰਗਤ ਦੇ ਸੰਪਰਕ ਵਿੱਚ ਹਾਂ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ 320 ਤੋਂ ਵੱਧ ਲੋਕ ਕਰਤਾ ਪਰਵਾਨ ਗੁਰਦੁਆਰੇ ਵਿੱਚ ਹਨ। ਇਨ੍ਹਾਂ ਵਿੱਚੋਂ 50 ਦੇ ਕਰੀਬ ਹਿੰਦੂ ਅਤੇ 270 ਤੋਂ ਵੱਧ ਸਿੱਖ ਹਨ।

ਉਸ ਨੇ ਇਹ ਵੀ ਦੱਸਿਆ ਕਿ ਤਾਲਿਬਾਨ ਨੇਤਾ ਉਸ ਨੂੰ ਮਿਲੇ ਹਨ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਸਿਰਸਾ ਨੇ ਉਮੀਦ ਪ੍ਰਗਟ ਕੀਤੀ ਕਿ ਅਫਗਾਨਿਸਤਾਨ ਵਿੱਚ ਬਦਲਾਅ ਦੇ ਬਾਵਜੂਦ, ਹਿੰਦੂ ਅਤੇ ਸਿੱਖ ਉਥੋਂ ਸੁਰੱਖਿਅਤ ਢੰਗ ਨਾਲ ਆ ਜਾਣਗੇ।ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿਰਸਾ ਨੇ ਦੱਸਿਆ ਕਿ ਉਹ ਕਾਬੁਲ ਦੀ ਗੁਰਦਵਾਰਾ ਕਮੇਟੀ ਦੇ ਮੁਖੀ ਨਾਲ ਲਗਾਤਾਰ ਗੱਲ ਕਰ ਰਹੇ ਹਨ।

ਮਨਿੰਦਰ ਸਿੰਘ ਸਿਰਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਸਾਡੇ ਸਿੱਖ ਭਰਾ ਗ਼ਜ਼ਨੀ ਅਤੇ ਜਲਾਲਾਬਾਦ ਵਿੱਚ ਸਨ ਉਨ੍ਹਾਂ ਨੇ ਕਾਬੁਲ ਗੁਰਦਵਾਰੇ ਵਿੱਚ ਸ਼ਰਨ ਲੈ ਰੱਖੀ ਹੈ। ਤਾਲਿਬਾਨ ਆਗੂਆਂ ਨੇ ਅੱਜ ਕਾਬੁਲ ਦੇ ਗੁਰਦਵਾਰਾ ਸਾਹਿਬ ਦਾ ਦੌਰਾ ਕੀਤਾ ਅਤੇ ਹਿੰਦੂ ਅਤੇ ਸਿੱਖ ਪਰਿਵਾਰਾਂਦੀ ਸੁਰੱਖਿਆ ਦਾ ਭਰੋਸਾ ਵੀ ਦਿਵਾਇਆ।

ਉਨ੍ਹਾਂ ਕਿਹਾ ਕਿ ਤਾਲਿਬਾਨ ਆਗੂਆਂ ਨੇ ਉਨ੍ਹਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ। ਸਿਰਸਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਚੱਲ ਰਹੇ ਰਾਜਨੀਤਕ ਬਦਲਾਵਾਂ ਦੇ ਬਾਵਜੂਦ ਹਿੰਦੂ ਅਤੇ ਸਿੱਖ ਉੱਥੇ ਸੁਰੱਖਿਅਤ ਜੀਵਨ ਜੀ ਸਕਣਗੇ।

ਵਿਦੇਸ਼ ਮੰਤਰਾਲੇ ਨੇ ਹੈਲਪਲਾਈਨ ਨੰਬਰ ਕੀਤੇ ਜਾਰੀ :-

ਅਫਗਾਨਿਸਤਾਨ ਵਿੱਚ ਵਿਗੜਦੀ ਸਥਿਤੀ ਦੇ ਮੱਦੇਨਜ਼ਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਉੱਥੋਂ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਅਫਗਾਨਿਸਤਾਨ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਅਫਗਾਨਿਸਤਾਨ ਸੈੱਲ ਦਾ ਗਠਨ ਕੀਤਾ ਗਿਆ ਹੈ। ਜੇ ਕਿਸੇ ਨੂੰ ਮਦਦ ਦੀ ਲੋੜ ਹੈ, ਉਹ +919717785379 ‘ਤੇ ਕਾਲ ਕਰ ਸਕਦੇ ਹਨ ਜਾਂ MEAHelpdeskIndia@gmail.com’ ਤੇ ਈਮੇਲ ਕਰ ਸਕਦੇ ਹਨ।ਇਸ ਤੋਂ ਪਹਿਲਾਂ ਅਰਿੰਦਮ ਬਾਗਚੀ ਨੇ ਦੱਸਿਆ ਸੀ ਕਿ ਭਾਰਤ ਪਹਿਲਾਂ ਹੀ ਅਫਗਾਨ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੇ ਪ੍ਰਤੀਨਿਧਾਂ ਦੇ ਸੰਪਰਕ ਵਿੱਚ ਹੈ।