Punjab
ਤਾਲਿਬਾਨੀ ਕਬਜ਼ੇ ਤੋਂ ਬਾਅਦ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਖਾਸ ਅਪੀਲ

ਚੰਡੀਗੜ੍ਹ : ਅਫਗਾਨਿਸਤਾਨ ‘ਚ ਤਾਲਿਬਾਨੀ ਕਬਜ਼ੇ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਵਿਦੇਸ਼ ਮੰਤਰੀ ਐਸ ਜੈਸੰਕਰ ਨੂੰ ਟਵੀਟ ਕਰਕੇ ਅਫਗਾਨਿਸਤਾਨ ਦੇ ਗੁਰੂਦੁਆਰੇ ‘ਚ ਫਸੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਭਾਰਤ ਵਾਪਿਸ ਲਿਆਉਣ ਦੀ ਮੰਗ ਕੀਤੀ ਹੈ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਫਗਾਨ ‘ਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਉਣ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ।

ਜ਼ਿਕਰਯੋਗ ਹੈ ਕਿ ਤਾਲਿਬਾਨੀ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੇ ਹਾਲਾਤ ਬੇਹੱਦ ਹੀ ਨਾਜ਼ੁਕ ਬਣੇ ਹੋਏ ਹਨ। ਸਾਰੇ ਲੋਕ ਦੇਸ਼ ਛੱਡਣ ਲਈ ਮਜ਼ਬੂਰ ਹੋ ਗਏ ਹਨ।
Continue Reading