Uncategorized
‘ਤਾਰਕ ਮਹਿਤਾ ਕਾ ਉਲਟ ਚਸ਼ਮਾ’ ਦੇ ਸੋਢੀ ਲਾਪਤਾ

ਮਸ਼ਹੂਰ ਟੀਵੀ ਸੀਰੀਅਲ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਸੋਢੀ ਨੂੰ ਲੈ ਕੇ ਇੱਕ ਬੁਰੀ ਖਬਰ ਸਾਹਮਣੇ ਆਈ ਹੈ। 50 ਸਾਲਾ ਅਦਾਕਾਰ ਦੇ ਪਿਤਾ ਨੇ ਪੁਲਿਸ ਕੋਲ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਗੁਰੂਚਰਨ ਸਿੰਘ 22 ਅਪਰੈਲ ਨੂੰ ਸਵੇਰੇ 8.30 ਵਜੇ ਮੁੰਬਈ ਜਾਣ ਲਈ ਘਰੋਂ ਨਿਕਲਿਆ ਸੀ ਪਰ ਉਹ ਮੁੰਬਈ ਨਹੀਂ ਪਹੁੰਚਿਆ ਅਤੇ ਉਸ ਨਾਲ ਫੋਨ ਰਾਹੀਂ ਵੀ ਸੰਪਰਕ ਨਹੀਂ ਹੋ ਸਕਿਆ। ਇਸ ਖਬਰ ਨੇ ਪੂਰੀ ਟੀਵੀ ਇੰਡਸਟਰੀ ਨੂੰ ਹੈਰਾਨ ਕਰ ਦਿੱਤਾ ਹੈ। ਅਭਿਨੇਤਾ ਦੇ ਪਰਿਵਾਰ ਨੇ ਇਸ ਮਾਮਲੇ ‘ਚ ਅਗਵਾ ਦਾ ਮਾਮਲਾ ਦਰਜ ਕਰਵਾਇਆ ਹੈ। ਦੀ ਧਾਰਾ 365 ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲਿਸ ਨੂੰ ਕੁਝ ਸੀਸੀਟੀਵੀ ਫੁਟੇਜ ਮਿਲੇ ਹਨ, ਜਿਸ ਕਾਰਨ ਇਹ ਅਗਵਾ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਟੀਮਾਂ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਸੂਤਰ ਨੇ ਕਿਹਾ, “ਅਸੀਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੇ ਹਾਂ ਕਿ ਅਸਲ ਵਿੱਚ ਕੀ ਹੋਇਆ ਹੈ।