Connect with us

Punjab

ਤਰਨਤਾਰਨ ਜ਼ਿਮਨੀ ਚੋਣ ਦੀ ਤਾਰੀਕ ਦਾ ਹੋਇਆ ਐਲਾਨ

Published

on

ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ ਤਰਨਤਾਰਨ ਵਿੱਚ ਜ਼ਿਮਨੀ ਚੋਣ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਸਾਰੀਆਂ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਐਲਾਨ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਮਗਰੋਂ ਇਹ ਸੀਟ ਖਾਲ੍ਹੀ ਹੋਈ ਸੀ। ਹੁਣ ਇਲੈਕਸ਼ਨ ਕਮਿਸ਼ਨ ਵੱਲੋਂ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਤਰਨਤਾਰਨ ਹਲਕਾ ਹਮੇਸ਼ਾਂ ਤੋਂ ਹੀ ਸਿਆਸੀ ਤੌਰ ‘ਤੇ ਹਾਟਸੀਟ ਰਿਹਾ ਹੈ, ਇਸ ਕਰਕੇ ਇੱਥੇ ਦੀ ਜ਼ਿਮਨੀ ਚੋਣ ਇੱਕ ਵਾਰ ਫਿਰ ਰਾਜਨੀਤਿਕ ਗਰਮੀ ਨੂੰ ਵਧਾ ਸਕਦੀ ਹੈ।