Governance
ਤਰਨਤਾਰਨ ਨੂੰ ਐਕਸਪ੍ਰੇਸ ਵੇਅ ਵਿਚ ਕੀਤਾ ਜਾਵੇ ਸ਼ਾਮਿਲ-ਮਾੜੀ ਮੇਘਾ

ਤਰਨਤਾਰਨ, 23 ਮਈ(ਪਵਨ ਸ਼ਰਮਾ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸੱਕਤਰ ਤੇ ਸਮਾਜ ਸੇਵਕ ਕਿਰਨਜੀਤ ਸਿੰਘ ਮਿੱਠਾ ਮਾੜੀ ਮੇਘਾ ਨੇ ਤਰਨਤਾਰਨ ਵਿਖੇ ਵੱਖ ਵੱਖ ਸਮਾਜਿਕ ਤੇ ਧਾਰਮਿਕ ਰਾਜਨੀਤਿਕ ਪਾਰਟੀਆ ਦੇ ਨੁਮਾਇਦਿਆ ਨਾਲ ਪ੍ਰੈਸ ਕਾਨਫਰੰਸ ਕਰਦੇ ਹੋਏ ਕੇਂਦਰ ਸਰਕਾਰ ਕੋਲੋ ਦਿੱਲੀ-ਅੰਮ੍ਰਿਤਸਰ ਕੱਟੜਾ ਐਕਸਪ੍ਰੇਸ ਵੇਅ ਵਿਚ ਸਰਹੱਦੀ ਜ਼ਿਲ੍ਹਾ ਤਰਨਤਾਰਨ ਨੂੰ ਵੀ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ।ਕਿਰਨਜੀਤ ਸਿੰਘ ਮਿੱਠਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਨਾਲ ਨਾਲ ਤਰਨਤਾਰਨ ਤੇ ਪੁਰੇ ਮਾਝੇ ਖੇਤਰ ਨੂੰ ਇਸ ਹਾਈਵੇ ਦੀ ਬਹੁਤ ਜਰੂਰਤ ਹੈ। ਅੱਠ ਗੁਰੁ ਸਾਹਿਬਾਨ ਦੀ ਚਰਨ ਛੋਅ ਪ੍ਰਾਪਤ ਧਰਤੀ ਜ਼ਿਲ੍ਹਾ ਤਰਨਤਾਰਨ ਨੂੰ ਜੇਕਰ ਇਸ ਐਕਸਪ੍ਰੇਸ ਵੇਅ ਵਿਚ ਸ਼ਾਮਿਲ ਕੀਤਾ ਜਾਂਦਾ ਹੈ ਤਾ ਇਸ ਧਾਰਮਿਕ ਤੇ ਇਤਿਹਾਸਿਕ ਜ਼ਿਲ੍ਹੇ ਦੇ ਲੋਕਾ ਨੂੰ ਹਰ ਪੱਖੋ ਬੇਹਦ ਫਾਇਦਾ ਹੋ ਸਕਦਾ ਹੈ। ਉਹਨਾ ਨੇ ਕਿਹਾ ਕਿ ਮਾਝਾ ਖੇਤਰ ਦੇ ਲੋਕਾਂ ਦੀ ਇਸ ਮੰਗ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਉਹਨਾ ਵੱਲੋ ਸ਼ੋਸ਼ਲ ਮੀਡੀਆ ‘ਤੇ “ਮੈਂ ਵੀ ਤਰਨਤਾਰਨ ਹਾਂ” ਨਾਂਅ ਦੀ ਇੱਕ ਮੁਹਿੰਮ ਚਲਾਈ ਗਈ ਹੈ। ਇਸਦੇ ਨਾਲ ਹੀ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਅੋਜਲਾ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਸਹਿਯੋਗ ਨਾਲ ਵੀ ਜ਼ਿਲ੍ਹਾ ਤਰਨਤਾਰਨ ਦੇ ਲੋਕਾਂ ਦੀ ਇਸ ਮੰਗ ਨੂੰ ਲੋਕ ਸਭਾ ਵਿਚ ਪਹੁੰਚਾਇਆ ਜਾ ਰਿਹਾ ਹੈ। ਕਿਰਨਜੀਤ ਸਿੰਘ ਮਿੱਠਾ ਨੇ ਦੱਸਿਆ ਕਿ ਦਿੱਲੀ-ਅੰਮ੍ਰਿਤਸਰ ਕੱਟੜਾ ਐਕਸਪ੍ਰੈਸ ਵੇਅ ਵਿਚ ਜਿਲਾ ਤਰਨਤਾਰਨ ਨੂੰ ਸ਼ਾਮਿਲ ਕਰਵਾਉਣ ਲਈ ਉਹਨਾ ਵੱਲੋ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਤਾ ਕਿ ਮਾਝਾ ਖੇਤਰ ਦੇ ਲੋਕਾਂ ਦੀ ਮੰਗ ਨੂੰ ਵਿਧਾਨ ਸਭਾ ਵਿਚ ਪ੍ਰਵਾਨਗੀ ਦੇ ਕੇ ਇਸ ਦਾ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾ ਸਕੇ।ਉਹਨਾ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਇਸ ਐਕਸਪ੍ਰੇਸ ਵੇਅ ਵਿਚ ਸ਼ਾਮਿਲ ਕਰਵਾਉਣ ਲਈ ਤਰਨ ਤਾਰਨ ਦੇ ਵਿਧਾਇਕ ਡਾ, ਧਰਮਬੀਰ ਅਗਨੀਹੋਤਰੀ,ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ,ਖਡੂਰ ਸਾਹਿਬ ਦੇ ਵਿਧਾਇਕ ਰਮਜੀਤ ਸਿੰਘ ਸਿੱਕੀ ਤੇ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੀ ਨਿਜੀ ਤੋਰ ‘ਤੇ ਪੰਜਾਬ ਤੇ ਕੇਂਦਰ ਸਰਕਾਰ ਨਾਲ ਗੱੱਲਬਾਤ ਕਰਨਗੇ।