Gurdaspur
ਗੁਰਦਾਸਪੁਰ ਦੇ ਡੀਸੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਅਧਿਆਪਕਾਂ ਦੀ ਮੰਡੀਆਂ ‘ਚ ਲਗਾਈ ਗਈ ਡਿਊਟੀ

ਗੁਰਦਾਸਪੁਰ, 18 ਅਪ੍ਰੈਲ (ਮਲਕੀਤ ਸਿੰਘ): ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮਹਾਂਮਾਰੀ ਤੋਂ ਬਚਾਅ ਲਈ ਗੁਰਦਾਸਪੁਰ ਦੇ ਡੀਸੀ ਵੱਲੋਂ ਅਨੋਖਾ ਉਪਰਾਲਾ ਕੀਤਾ ਗਿਆ ਹੈ। ਗੁਰਦਾਸਪੁਰ ਜ਼ਿਲ੍ਹੇ ‘ਚ ਅਧਿਆਪਕਾਂ ਦੀ ਡਿਊਟੀ ਮੰਡੀਆਂ ‘ਚ ਲਾਈ ਗਈ ਹੈ। ਅਧਿਆਪਕਾਂ ਦੀ ਮੰਡੀਆਂ ‘ਚ ਡਿਊਟੀ ਲਾਉਣ ਦਾ ਮਕਸਦ ਇਹ ਹੈ ਕਿ ਇਹਨਾਂ ਵੱਲੋਂ ਕਿਸਾਨਾਂ ਅਤੇ ਵਰਕਰਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੁਕ ਕੀਤਾ ਜਾ ਸਕੇ।

ਅਧਿਆਪਕਾਂ ਵੱਲੋਂ ਵਰਕਰਾਂ ਨੂੰ ਕੋਰੋਨਾ ਵਾਇਰਸ ਨੂੰ ਕਿਵੇਂ ਫੈਲਾਉਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ, ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਅਤੇ ਇਨ੍ਹਾਂ ਨੂੰ ਮੂੰਹ ‘ਤੇ ਮਾਸਕ ਲਗਾ ਕੇ ਅਤੇ ਸਮਾਜਕ ਦੂਰੀ ਨੂੰ ਬਣਾਈ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਦੀ ਦੋ ਸ਼ਿਫਟ ਵਿਚ ਡਿਊਟੀ ਲਗਾਈ ਗਈ ਹੈ।
ਇੱਕ ਸ਼ਿਫਟ ਸਵੇਰੇ 6:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 2:00 ਵਜੇ ਤੋਂ 10:00 ਵਜੇ ਤੱਕ ਹੋਵੇਗੀ।