Connect with us

Punjab

ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ

Published

on

ਭਾਦਸੋਂ : ਕਾਂਗਰਸ ਪਾਰਟੀ ਨੂੰ ਨਾਭਾ ਤੋਂ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਸੂਬਾਈ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਪਾਲ ਸਿੰਘ ਗੋਗੀ ਟਿਵਾਣਾਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਦਾਗੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁੜ ਟਿਕਟ ਦੇ ਕੇ ਧੋਖਾ ਦਿੱਤਾ ਹੈ, ਜੋ ਕਿ ਨਾਭਾ ਖੇਤਰ ਵਿੱਚ 64 ਕਰੋੜ ਦੇ ਵਜ਼ੀਫਾ ਘੁਟਾਲੇ ਵਿੱਚ ਬੁਰੀ ਤਰ੍ਹਾਂ ਘਿਰੇ ਹੋਏ ਸਨ।

ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕਿਹਾ ਕਿ ਉਨ੍ਹਾਂ ਨੂੰ ‘ਆਪ’ ‘ਚ ਸ਼ਾਮਲ ਹੋਣ ‘ਤੇ ਮਾਣ ਹੈ ਅਤੇ ਉਹ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ਲਈ ਪੂਰੀ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੀ ਆਪਸੀ ਫੁੱਟ ਕਾਰਨ ਆਗੂ ਪਾਰਟੀ ਛੱਡ ਰਹੇ ਹਨ।