Connect with us

Punjab

ਸੂਬੇ ਦਾ ਲਗਾਤਾਰ ਡਿੱਗ ਰਿਹਾ ਤਾਪਮਾਨ, ਜਾਣੋ UPDATE

Published

on

PUNJAB WEATHER UPDATE : ਪੰਜਾਬ ਦੇ ਮੌਸਮ ਨਾਲ ਜੁੜੀਆਂ ਮਹੱਤਵਪੂਰਨ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੂਬੇ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ, ਜਿਸ ਕਾਰਨ ਠੰਢ ਵਧ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਅੱਜ ਸਵੇਰੇ ਸਵੇਰੇ ਪੰਜਾਬ ਦੇ ਕਈ ਸੂਬਿਆਂ ‘ਚ ਵਧੇਰੀ ਧੁੰਦ ਪਈ ਸੀ।

ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੱਧ ਤੋਂ ਵੱਧ 24.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਹਾਲੀ ਵਿੱਚ ਵੱਧ ਤੋਂ ਵੱਧ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 10.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ ਵਿੱਚ ਵੱਧ ਤੋਂ ਵੱਧ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।