Connect with us

Punjab

ਪੰਜਾਬ ਦੇ ਇਸ ਸ਼ਹਿਰ ‘ਚ 0.6 ਡਿਗਰੀ ਤੱਕ ਪਹੁੰਚਿਆ ਤਾਪਮਾਨ, ਮੌਸਮ ਵਿਭਾਗ ਵੱਲੋਂ Alert ਜਾਰੀ

Published

on

ਇਨੀਂ ਦਿਨੀਂ ਉੱਤਰੀ ਭਾਰਤ ‘ਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ ਹੈ। ਗੱਲ ਕਰੀਏ ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ‘ਚ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਠੰਡ ਨਾਲ ਨਜਿੱਠਣਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕੁੱਝ ਜ਼ਿਲ੍ਹਿਆਂ ‘ਚ ਰੈੱਡ, ਕਈਆਂ ‘ਚ ਆਰੇਂਜ ਤੇ ਕਈਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਇਹ ਵੀ ਪਤਾ ਲੱਗਿਆ ਹੈ ਕਿਲ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ ਤੇ ਨਾ ਹੀ ਅਲਰਟ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਨੇ ਅੱਜ ਲੋਹੜੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਸੀਜ਼ਨ ਵਿੱਚ ਮੌਸਮ ਵਿਭਾਗ ਨੇ ਪਹਿਲੀ ਵਾਰ ਅਜਿਹਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। 15 ਜਨਵਰੀ ਤੱਕ ਸਖ਼ਤ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਬਣੀ ਰਹੇਗੀ। ਠੰਢ ਕਾਰਨ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਪਹਿਲੀ ਵਾਰ 0.6 ਡਿਗਰੀ ਤੱਕ ਪਹੁੰਚ ਗਿਆ ਹੈ। ਇਹ ਇਸ ਸੀਜ਼ਨ ਵਿੱਚ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ ਹੈ। ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਵੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਕੁਝ ਥਾਵਾਂ ‘ਤੇ 17 ਅਤੇ 18 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਨਾਲ ਸੁੱਕੀ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 13 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਹਨ। 14 ਜਨਵਰੀ ਨੂੰ ਸਕੂਲ ਮੁੜ ਖੁੱਲ੍ਹਣਗੇ।