Connect with us

Punjab

ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਤ

Published

on

PUNJAB: ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਸ਼ੁੱਕਰਵਾਰ ਯਾਨੀ 12 ਅਪ੍ਰੈਲ ਦੀ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ‘ਚ ਕਾਰ ‘ਚ ਸਵਾਰ 2 ਲੋਕਾਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਪਿੰਡ ਬੁੱਟਰ ਸ਼ਹਿਰ ਨੇੜੇ ਵਾਪਰਿਆ ਹੈ|

ਜਾਣਕਾਰੀ ਮੁਤਾਬਿਕ ਆਲਟੋ ਕਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਸੇ ਦੌਰਾਨ ਪਿੰਡ ਬੁੱਟਰ ਕਸਬੇ ਕੋਲ ਕਾਰ ਦਰੱਖਤ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ 2 ਕਾਰ ਸਵਾਰਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਔਰਤਾਂ ਵੀ ਸ਼ਾਮਲ ਹਨ।