Punjab
2 ਮੋਟਰਸਾਈਕਲਾਂ ‘ਚ ਹੋਈ ਭਿਆਨਕ ਟੱਕਰ, ਪਤੀ-ਪਤਨੀ ਸਣੇ 3 ਜ਼ਖਮੀ

2 ਮੋਟਰਸਾਈਕਲਾਂ ਦੀ ਟੱਕਰ ‘ਚ ਪਤੀ-ਪਤਨੀ ਸਮੇਤ 3 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੇਵਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮਾਨ ਆਪਣੀ ਪਤਨੀ ਕੁਲਵਿੰਦਰ ਕੌਰ ਨਾਲ ਮੋਟਰਸਾਈਕਲ ’ਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਨੂੰ ਜਾ ਰਿਹਾ ਸੀ। ਜਦੋਂ ਉਹ ਬਟਾਲਾ-ਡੇਰਾ ਰੋਡ ‘ਤੇ ਪਿੰਡ ਸਰਾਂਵਾਲੀ ਮੋੜ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨਾਲ ਅਚਾਨਕ ਟੱਕਰ ਹੋ ਗਈ, ਜਿਸ ਨੂੰ ਹਰਮਨਜੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਗੱਜੂਗਾਜੀ ਚਲਾ ਰਿਹਾ ਸੀ। ਇਸ ਹਾਦਸੇ ਵਿੱਚ ਉਕਤ ਪਤੀ-ਪਤਨੀ ਦੇ ਨਾਲ-ਨਾਲ ਮੋਟਰਸਾਈਕਲ ਸਵਾਰ ਵੀ ਗੰਭੀਰ ਜ਼ਖ਼ਮੀ ਹੋ ਗਿਆ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ 108 ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ, ਜਿਸ ਨੇ ਤਿੰਨਾਂ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਨੌਜਵਾਨ ਹਰਮਨਜੀਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ।