National
ਕੰਟੇਨਰ ਅਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ
ACCIDENT : ਯੂਪੀ ਦੇ ਬੁਲੰਦਸ਼ਹਿਰ ‘ਚ ਸਵੇਰੇ ਸਵੇਰੇ ਇਕ ਭਿਆਨਕ ਹਾਦਸਾ ਵਾਪਰ ਗਿਆ। ਜਿਸ ਹਾਦਸੇ ‘ਚ ਕਈ ਲੋਕਾਂ ਦੀ ਜਾਨ ਚੱਲੇਗੀ। ਦੱਸ ਦੇਈਏ ਕਿ ਇਕ ਕੰਟੇਨਰ ਨੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਕਿਸ ਕਾਰਨ ਟਰੈਕਟਰ ਪਲਟ ਗਿਆ। ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ। 43 ਜ਼ਖ਼ਮੀ ਹਨ। ਇਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਟਰੈਕਟਰ-ਟਰਾਲੀ ਵਿੱਚ 61 ਲੋਕ ਸਵਾਰ ਸਨ ਜੋ ਕਾਸਗੰਜ ਜ਼ਿਲ੍ਹੇ ਦੇ ਰਫਤਪੁਰ ਪਿੰਡ ਤੋਂ ਰਾਜਸਥਾਨ ਦੇ ਜਹਾਰਪੀਰ ਦੀ ਯਾਤਰਾ ਲਈ ਜਾ ਰਹੇ ਸਨ।”
ਮ੍ਰਿਤਕਾਂ ਵਿੱਚ ਇੱਕ 6 ਸਾਲ ਦਾ ਬੱਚਾ, 4 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ।
ਪੁਲਿਸ ਅਧਿਕਾਰੀ ਨੇ ਦਿੱਤੀ ਜਾਣਕਾਰੀ
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਨੂੰ ਲੈ ਜਾ ਰਹੀ ਇੱਕ ਟਰੈਕਟਰ-ਟਰਾਲੀ ਨਾਲ ਇੱਕ ਟਰੱਕ ਦੀ ਟੱਕਰ ਹੋਣ ਕਾਰਨ ਦੋ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖਮੀ ਹੋ ਗਏ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਦਿਨੇਸ਼ ਕੁਮਾਰ ਸਿੰਘ ਨੇ ਕਿਹਾ ਕਿ ਇਹ ਹਾਦਸਾ ਐਤਵਾਰ ਸਵੇਰੇ 2 ਵਜੇ ਤੋਂ ਥੋੜ੍ਹੀ ਦੇਰ ਬਾਅਦ ਬੁਲੰਦਸ਼ਹਿਰ-ਅਲੀਗੜ੍ਹ ਸਰਹੱਦ ‘ਤੇ ਅਰਨੀਆ ਬਾਈਪਾਸ ਨੇੜੇ ਵਾਪਰਿਆ। ਇੱਕ ਕੈਂਟਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਪਲਟ ਗਈ। ਸਿੰਘ ਨੇ ਕਿਹਾ, “ਟਰੈਕਟਰ-ਟਰਾਲੀ ਵਿੱਚ 61 ਲੋਕ ਸਵਾਰ ਸਨ ਜੋ ਕਾਸਗੰਜ ਜ਼ਿਲ੍ਹੇ ਦੇ ਰਫਤਪੁਰ ਪਿੰਡ ਤੋਂ ਰਾਜਸਥਾਨ ਦੇ ਜਹਾਰਪੀਰ ਦੀ ਯਾਤਰਾ ਲਈ ਜਾ ਰਹੇ ਸਨ।”
