Punjab
ਸਵਾਰੀਆਂ ਨਾਲ ਭਰੇ ਆਟੋ ਨਾਲ ਜੀਪ ਦੀ ਹੋਈ ਭਿਆਨਕ ਟੱਕਰ, 2 ਦੀ ਮੌਤ, 3 ਜ਼ਖਮੀ
ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਪੈਂਦੇ ਇਲਾਕੇ ਦੇ ਪਿੰਡ ਝੱਜ ਚੌਕ ਕੋਲ ਤੇਜ਼ ਰਫਤਾਰ ਮਹਿੰਦਰਾ ਜੀਪ ਦੀ ਟੱਕਰ ਨਾਲ ਹੋਲਾ-ਮੁਹੱਲਾ ਦੇਖ ਕੇ ਵਾਪਸ ਆ ਰਹੇ 2 ਆਟੋ ਸਵਾਰ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਆਟੋ ‘ਚ ਸਵਾਰ 3 ਹੋਰ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ। ਸੜਕ। ਜ਼ਖਮੀ ਹੋ ਗਏ। ਉਪਰੋਕਤ ਸਾਰੇ ਸ਼ਰਧਾਲੂ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਹਨ ਜੋ ਕਿ ਹੋਲੀ ਵਾਲੇ ਦਿਨ 8 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਹੇ ਸਨ। ਘਟਨਾ ਸਵੇਰੇ 5.15 ਵਜੇ ਦੇ ਕਰੀਬ ਵਾਪਰੀ।
ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਸੁਖਰਾਜ ਸਿੰਘ ਅਤੇ ਜਗਤਾਰ ਸਿੰਘ ਦੀ ਮੌਤ ਹੋ ਗਈ ਜਦੋਂਕਿ ਗੁਰਦਿਆਲ ਸਿੰਘ, ਨਿਰਮਲ ਸਿੰਘ ਅਤੇ ਸਰਵਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲੀਸ ਚੌਕੀ ਕਲਵਾਂ ਦੇ ਇੰਚਾਰਜ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਕਤ ਸ਼ਿਕਾਇਤ ’ਤੇ ਅਣਪਛਾਤੇ ਮਹਿੰਦਰਾ ਜੀਪ ਦੇ ਫਰਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।