Connect with us

Australia

ਆਸਟ੍ਰੇਲੀਆ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਪੰਜਾਬੀ ਨੌਜਵਾਨਾਂ ਦੀ ਮੌਕੇ ਤੇ ਮੌਤ

Published

on

ਆਸਟ੍ਰੇਲੀਆ : ਬਾਹਰਲਿਆਂ ਦੇਸ਼ਾਂ ‘ਚ ਪੰਜਾਬੀਆਂ ਦੇ ਸੜਕ ਹਾਦਸੇ ਦੇ ਮਾਮਲੇ ਦਿਨ ਪ੍ਰਤੀ ਦਿਨ ਵਧਦੇ ਹੀ ਜਾ ਰਹੇ ਹਨ, ਇਕ ਹੋਰ ਮੰਦਭਾਗੀ ਖਬਰ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਤੋਂ ਸਾਹਮਣੇ ਆਈ ਹੈ ਜਿਸ ‘ਚ ਪੰਜਾਬ ਦੇ 4 ਨੌਜਵਾਨਾਂ ਦੀ ਇੱਕ ਸੜਕ ਹਾਦਸੇ ਦੇ ਵਿੱਚ ਦਰਦਨਾਕ ਮੌਤ ਹੋ ਗਈ ਹੈ ।ਮਿਲੀ ਜਾਣਕਾਰੀ ਦੇ ਮੁਤਾਬਕ ਸ਼ੈਪਰਟਨ ਨੇੜੇ ਬੀਤੇ ਦਿਨੀਂ ਵਾਪਰੇ ਇੱਕ ਭਿਆਨਕ ਹਾਦਸਾ ਵਾਪਰਿਆ ਤੇ ਇਸ ਸੜਕ ਹਾਦਸੇ ਵਿੱਚ 4 ਪੰਜਾਬੀ ਵਿਅਕਤੀਆਂ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਦੱਸਿਆ ਜਾ ਰਿਹਾ ।ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਹ ਸਾਰੇ ਵਿਅਕਤੀ ਖੇਤਾਂ ਵਿੱਚ ਕੰਮ ਖਤਮ ਕੇ ਆਪਣੀ ਕਾਰ ਦੇ ਵਿੱਚ ਸਵਾਰ ਹੋ ਕੇ ਆਪਣੇ ਘਰ ਨੂੰ ਪਰਤ ਰਹੇ ਸਨ। ਕਾਰ ਤੇਜ਼ ਰਫ਼ਤਾਰ ਆ ਰਹੇ ਇੱਕ ਵਾਹਨ ਨਾਲ ਜਾ ਟਕਰਾਈ ਤੇ ਤੇ ਇਹ ਅਣਸੁਖਾਵੀਂ ਘਟਨਾ ਵਾਪਰ ਗਈ ।
ਜਾਣਕਾਰੀ ਮੁਤਾਬਿਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਜਦਕਿ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਇੱਕ ਨੌਜਵਾਨ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਹਾਦਸੇ ਦੇ ਵਿੱਚ ਮਰਨ ਵਾਲੇ ਵਿਅਕਤੀਆਂ ਦੀ ਪਛਾਣ ਕਿਸ਼ਨ ਸਿੰਘ ਵਾਸੀ ਤਰਨ ਤਾਰਨ, ਭੁਪਿੰਦਰ ਕੁਮਾਰ ਵਾਸੀ ਜਲੰਧਰ, ਹਰਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਵਾਸੀ ਤਰਨ ਤਾਰਨ ਦੇ ਵਜੋਂ ਹੋਈ ਹੈ। ਵਿਕਟੋਰੀਆ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।