World
ਕਰਾਚੀ ‘ਚ ਪੁਲਿਸ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ,5 ਅੱਤਵਾਦੀ ਮਾਰੇ ਗਏ

ਸ਼ੁੱਕਰਵਾਰ ਸ਼ਾਮ ਨੂੰ ਕੁਝ ਅੱਤਵਾਦੀ ਪਾਕਿਸਤਾਨ ਦੇ ਕਰਾਚੀ ਦੇ ਸ਼ਾਹਰਾਹ-ਏ-ਫੈਸਲ ਇਲਾਕੇ ‘ਚ ਸਥਿਤ ਪੁਲਸ ਹੈੱਡਕੁਆਰਟਰ ‘ਚ ਦਾਖਲ ਹੋਏ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਪੁਲਿਸ ਨੇ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਰਾਤ ਕਰੀਬ 11 ਵਜੇ ਮੁਕਾਬਲਾ ਖਤਮ ਹੋਇਆ। ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਇੱਕ ਪੁਲਿਸ ਅਧਿਕਾਰੀ ਅਤੇ ਇੱਕ ਰੇਂਜਰ ਸਮੇਤ ਚਾਰ ਦੀ ਮੌਤ ਹੋ ਗਈ। 18 ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਦੱਸਿਆ ਕਿ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਅੱਤਵਾਦੀ ਪੁਲਸ ਦੀ ਵਰਦੀ ‘ਚ ਇਮਾਰਤ ‘ਚ ਦਾਖਲ ਹੋਏ ਸਨ।