Connect with us

National

ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

Published

on

ਜੰਮੂ ਕਸ਼ਮੀਰ 16ਸਤੰਬਰ 2023:  ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਅੱਤਵਾਦੀਆਂ ਦੇ ਦੋ ਸਹਾਇਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤੇ ਗਏ ਹਨ । ਇਹ ਜਾਣਕਾਰੀ ਪੁਲਸ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਉੜੀ ਇਲਾਕੇ ‘ਚ ਲਸ਼ਕਰ ਦੇ ਦੋ ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦੋਵਾਂ ਦੀ ਪਛਾਣ ਜੈਦ ਹਸਨ ਮੱਲਾ ਵਾਸੀ ਮੀਰ ਸਾਹਿਬ ਬਾਰਾਮੂਲਾ ਅਤੇ ਮੁਹੰਮਦ ਆਰਿਫ ਚੰਨਾ ਵਾਸੀ ਸਟੇਡੀਅਮ ਕਲੋਨੀ, ਬਾਰਾਮੂਲਾ ਵਜੋਂ ਹੋਈ ਹੈ। ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੀ ਤਲਾਸ਼ੀ ਦੌਰਾਨ ਦੋ ਗਲੋਕ ਪਿਸਤੌਲ, ਦੋ ਮੈਗਜ਼ੀਨ, ਪਿਸਤੌਲ ਦੇ ਦੋ ਸਾਈਲੈਂਸਰ, ਪੰਜ ਚੀਨੀ ਗ੍ਰਨੇਡ ਅਤੇ 28 ਕਾਰਤੂਸ ਬਰਾਮਦ ਹੋਏ ਹਨ।

ਬੁਲਾਰੇ ਨੇ ਕਿਹਾ, ”ਉਹ ਪਾਕਿਸਤਾਨ ਸਥਿਤ ਅੱਤਵਾਦੀ ਆਕਾਵਾਂ ਦੇ ਇਸ਼ਾਰੇ ‘ਤੇ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਸਰਹੱਦ ਪਾਰ ਤੋਂ ਤਸਕਰੀ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਲਸ਼ਕਰ ਦੇ ਅੱਤਵਾਦੀਆਂ ਤੱਕ ਪਹੁੰਚਾਉਣ ‘ਚ ਸ਼ਾਮਲ ਸਨ।” ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਏ. ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।