Punjab
ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਇਕ ਪੁਲਿਸ ਕਰਮਚਾਰੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਇਕ ਪੁਲਿਸ ਕਰਮਚਾਰੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਕਾਂਸਟੇਬਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਮੁਤਾਬਕ, “ਹਰ ਦੇ ਸਫਾਕਦਲ ਇਲਾਕੇ ‘ਚ ਆਈਵਾ ਪੁਲ ਨੇੜੇ ਸਵੇਰੇ 7.40 ਵਜੇ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਪੁਲਿਸ ਦੇ ਕਾਂਸਟੇਬਲ ਗੁਲਾਮ ਹਸਨ ‘ਤੇ ਗੋਲੀਬਾਰੀ ਕੀਤੀ। ਹਮਲੇ ‘ਚ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ।” ਅਧਿਕਾਰੀ ਨੇ ਦੱਸਿਆ ਕਿ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।