Connect with us

Punjab

ਟੈਕਸਟਾਈਲ ਦੇ ਮਾਲਕ ਨੀਰਜ ਸਲੂਜਾ ਗ੍ਰਿਫਤਾਰ, ਈਡੀ ਨੇ 13 ਥਾਵਾਂ ‘ਤੇ ਕੀਤੀ ਛਾਪੇਮਾਰੀ

Published

on

19 ਜਨਵਰੀ 2024: ਪੰਜਾਬ ਵਿੱਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਛੇ ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿੱਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇਮਾਰੀ ਦੌਰਾਨ ਟੀਮ ਨੇ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ।