Haryana
BREAKING: ਰਾਮ ਰਹੀਮ ਨੂੰ ਮਿਲੀ 30 ਦਿਨਾਂ ਦੀ ਪੈਰੋਲ, ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਰਹੇਗਾ
20 JULAY 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਹੋਰ ਪੈਰੋਲ ਮਿਲ ਗਈ ਹੈ। ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਤੋਂ ਪਹਿਲਾਂ ਉਸ ਨੇ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਲਈ ਜ਼ਮਾਨਤ ਹਾਸਲ ਕੀਤੀ ਸੀ।
ਉਹ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਰਾਮ ਰਹੀਮ ਨੂੰ ਸਿਰਸਾ ਡੇਰੇ ‘ਚ ਜਾਨ ਦੀ ਨਹੀਂ ਦਿੱਤੀ ਗਈ ਹੈ ਇਜ਼ਾਜ਼ਤ । ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਮ ਰਹੀਮ ਨੂੰ ਇਸ ਸਾਲ ਜਨਵਰੀ ‘ਚ 40 ਦਿਨਾਂ ਦੀ ਪੈਰੋਲ ਮਿਲੀ ਸੀ। 30 ਮਹੀਨਿਆਂ ਦੀ ਕੈਦ ਵਿੱਚ ਰਾਮ ਰਹੀਮ ਦੀ ਇਹ 7ਵੀਂ ਪੈਰੋਲ ਹੈ।
ਹੁਣ ਤੱਕ ਰਾਮ ਰਹੀਮ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ
ਪਹਿਲੀ ਵਾਰ 24 ਅਕਤੂਬਰ, 2020 ਨੂੰ, ਸਰਕਾਰ ਨੇ ਬਿਮਾਰ ਮਾਂ ਨੂੰ ਮਿਲਣ ਲਈ ਇਹ ਇੱਕ ਦਿਨ ਦੀ ਪੈਰੋਲ ਦਿੱਤੀ।
ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ।
7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
ਜੂਨ 2022 ਨੂੰ ਰਾਮ ਰਹੀਮ ਨੂੰ ਇੱਕ ਮਹੀਨੇ ਲਈ ਫਿਰ ਪੈਰੋਲ ਦਿੱਤੀ ਗਈ ਸੀ।
ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ।
21 ਜਨਵਰੀ 2023 ਨੂੰ ਡੇਰਾ ਮੁਖੀ ਸ਼ਾਹ ਸਤਨਾਮ ਦੇ ਜਨਮ ਦਿਨ ‘ਤੇ ਸ਼ਾਮਲ ਹੋਣ ਲਈ 40 ਦਿਨਾਂ ਦੀ ਪੈਰੋਲ ਮਿਲੀ।