Ludhiana
ਲੋਕਾਂ ਦੇ ਹੱਕ ਦੀ ਲੜਾਈ ਲੜੇਗੀ ਆਮ ਆਦਮੀ ਪਾਰਟੀ – ਮਾਣੂੰਕੇ
ਲੁਧਿਆਣਾ, 18 ਜੁਲਾਈ (ਸੰਜੀਵ ਸੂਦ): ਪੰਜਾਬ ਦੀ ਕੈਪਟਨ ਸਰਕਾਰ ਲੁਧਿਆਣਾ ਦੇ ਨਾਲ ਲੱਗਦੇ ਮੱਤੇਵਾੜਾ ਦੇ ਜੰਗਲਾਂ ਦੇ ਵਿੱਚ ਇੰਡਸਟਰੀ ਪਾਰਕ ਬਣਾਉਣ ਲਈ 1000 ਏਕੜ ਜ਼ਮੀਨ ਅਕਵਾਇਰ ਕਰਨ ਅਤੇ ਨਾਲ ਦੇ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਇਸ ਵਿੱਚ ਮਿਲਾਉਣ ਦਾ ਪਲਾਨ ਬਣਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਜਿੱਥੇ ਵਿਰੋਧੀ ਪਾਰਟੀਆਂ ਦੇ ਲੀਡਰ ਮੱਤੇਵਾੜਾ ਪਹੁੰਚ ਰਹੇ ਨੇ ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਮੱਤੇਵਾੜਾ ਦੇ ਪਿੰਡ ਸੇਖੋਵਾਲ ਪਹੁੰਚੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਥਾਨਕ ਲੋਕਾਂ ਦੇ ਨਾਲ ਹੈ ਕਿਸੇ ਵੀ ਤਰ੍ਹਾਂ ਦੀ ਲੜਾਈ ਕਿਸਾਨ ਅਤੇ ਸਥਾਨਕ ਲੋਕਾਂ ਦੇ ਹੱਕ ਚ ਲੜੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਿਕਾਸ ਦੇ ਨਾਂ ਤੇ ਪੰਚਾਇਤੀ ਜ਼ਮੀਨਾਂ ਨੂੰ ਹੜੱਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਭੋਲੇ ਵਾਲੇ ਸਰਪੰਚਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਪੰਚਾਇਤੀ ਜ਼ਮੀਨਾਂ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ ਉਨ੍ਹਾਂ ਕਿਹਾ ਕਿ ਸੇਖੋਵਾਲ ਦੇ ਲੋਕਾਂ ਨੇ ਪਹਿਲਾਂ ਵੀ ਸੁਪਰੀਮ ਕੋਰਟ ਜਾ ਕੇ ਆਪਣੇ ਹੱਕ ਲਏ ਸਨ ਉਨ੍ਹਾਂ ਕਿਹਾ ਕਿ ਪਿੰਡ ਦੇ ਵਿੱਚ ਸੈਂਕੜੇ ਲੋਕ ਰਹਿੰਦੇ ਨੇ ਬੱਚੇ ਬਜ਼ੁਰਗ ਨੇ ਉਹ ਆਪਣੇ ਘਰਾਂ ਨੂੰ ਛੱਡ ਕੇ ਕਿੱਥੇ ਜਾਣਗੇ। ਸਰਬਜੀਤ ਮਾਣੂਕੇ ਨੇ ਕਿਹਾ ਕਿ ਲੋੜ ਪੈਣ ਤੇ ਉਹ ਅਦਾਲਤਾਂ ਦਾ ਵੀ ਦਰਵਾਜ਼ਾ ਖੜਕਾਉਣਗੇ ਅਤੇ ਸਥਾਨਕ ਲੋਕਾਂ ਨੂੰ ਇਨਸਾਫ ਦਵਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਗਰੀਬ ਲੋਕਾਂ ਅਤੇ ਕਿਸਾਨਾਂ ਨੂੰ ਉਜਾੜਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਮਨਸੂਬਿਆਂ ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।