Uncategorized
Ethiopia ‘ਚ ਵਾਪਰਿਆ ਹਾਦਸਾ, 71 ਲੋਕਾਂ ਦੀ ਮੌਤ

ETHIOPIA : 2025 ਯਾਨੀ ਨਵੇਂ ਸਾਲ ਦੀ ਸ਼ੁਰੁਆਤ ਤੋਂ ਪਹਿਲਾ ਇਕ ਹਾਦਸੇ ਨੇ ਕਈ ਲੋਕਾਂ ਦੀ ਜਾਨ ਲੈ ਲਈ ਹੈ । ਅਫਰੀਕੀ ਦੇਸ਼ ਇਥੋਪੀਆ ‘ਚ ਨੂੰ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ। ਇੱਕ ਚੱਲਦਾ ਟਰੱਕ ਪੁਲ ਤੋਂ ਹੇਠਾਂ ਨਦੀ ਵਿੱਚ ਡਿੱਗ ਗਿਆ। ਇਸ ਹਾਦਸੇ ‘ਚ 71 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 68 ਪੁਰਸ਼ ਅਤੇ 3 ਔਰਤਾਂ ਸ਼ਾਮਲ ਸੀ । ਪੰਜ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਬੋਨਾ ਜਨਰਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਬੋਨਾ ਜ਼ਿਲ੍ਹੇ ਵਿੱਚ ਵਾਪਰਿਆ ਹੈ ।
64 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋਵਿਗੜ ਗਿਆ ਅਤੇ ਨਦੀ ਵਿੱਚ ਡਿੱਗ ਗਿਆ । ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਐਤਵਾਰ ਸ਼ਾਮ ਕਰੀਬ 5:30 ਵਜੇ ਵਾਪਰਿਆ ਹੈ।
ਮੌਕੇ ’ਤੇ ਮੌਜੂਦ ਕਈ ਲੋਕਾਂ ਨੇ ਦੱਸਿਆ ਕਿ ਇਸ ਪੁਲ ’ਤੇ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ। ਸੜਕ ਦੀ ਹਾਲਤ ਬਹੁਤ ਮਾੜੀ ਹੈ। ਲੋਕਾਂ ਨੇ ਪ੍ਰਸ਼ਾਸਨ ਨੂੰ ਇਸ ਜਗ੍ਹਾ ਦੀ ਮੁਰੰਮਤ ਕਰਨ ਦੀ ਅਪੀਲ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਹਾਦਸੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਨਾ ਸਿਰਫ਼ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਸਗੋਂ ਪੂਰੇ ਦੇਸ਼ ਲਈ ਡੂੰਘੀ ਤ੍ਰਾਸਦੀ ਬਣ ਗਈ ਹੈ।