Connect with us

Punjab

ਜਲੰਧਰ ‘ਚ ਵਾਪਰਿਆ ਹਾਦਸਾ,ਕਾਰ ਅਤੇ ਬਾਈਕ ਦੀ ਹੋਈ ਭਿਆਨਕ ਟੱਕਰ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ

Published

on

ਜਲੰਧਰ ਦੇ ਟਾਂਡਾ ਫਾਟਕ ਨੇੜੇ ਬੀਤੀ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਇਸ ਘਟਨਾ ‘ਚ 3 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।

ਜਾਣਕਾਰੀ ਮੁਤਾਬਕ 2 ਬਾਈਕ ‘ਤੇ 4 ਲੜਕੇ ਰੇਸ ਕਰ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਕਾਰ ਨੇ ਇਕ ਬਾਈਕ ਨੂੰ ਟੱਕਰ ਮਾਰ ਦਿੱਤੀ ਜਦਕਿ ਦੂਜੀ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ ‘ਚ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।