Connect with us

Punjab

BUS ACCIDENT : ਬਰਨਾਲਾ ‘ਚ ਕਿਸਾਨਾਂ ਦੀ ਬੱਸ ਨਾਲ ਵਾਪਰਿਆ ਹਾਦਸਾ

Published

on

BARNALA : ਖਨੌਰੀ ਮਹਾਂਪੰਚਾਇਤ ‘ਤੇ ਪਹੁੰਚ ਰਹੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਤੋਂ ਇਕ ਬੱਸ ਦੇ ਜ਼ਰੀਏ ਕਿਸਾਨ ਖਨੌਰੀ ਮਹਾਂਪੰਚਾਇਤ ‘ਤੇ ਆ ਰਹੇ ਸਨ । ਬਰਨਾਲਾ ਦੇ ਨਜ਼ਦੀਕ ਹੋਇਆ ਹਾਦਸਾ, ਕਈ ਕਿਸਾਨ ਜ਼ਖਮੀ ਹੋ ਗਏ ਹਨ।

ਬਰਨਾਲਾ ਵਿੱਚ ਦੋ ਕਿਸਾਨ ਜਥੇਬੰਦੀਆਂ ਦੀਆਂ ਦੋ ਬੱਸਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਪਹਿਲਾ ਹਾਦਸਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ‘ਤੇ ਜੇਲ੍ਹ ਨੇੜੇ ਵਾਪਰਿਆ, ਜਿੱਥੇ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਇਹ ਬੱਸ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਤੋਂ ਖਨੌਰੀ ਸਰਹੱਦ ’ਤੇ ਕਿਸਾਨ ਮਹਾਂ ਪੰਚਾਇਤ ’ਚ ਸ਼ਾਮਲ ਹੋਣ ਲਈ ਆ ਰਹੀ ਸੀ। ਅਚਾਨਕ ਟਰੱਕ ਅੱਗੇ ਆ ਗਿਆ ਅਤੇ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਕਈ ਕਿਸਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।