Punjab
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਅੱਜ ਮਾਨਸਾ ਅਦਾਲਤ ‘ਚ ਹੋਈ ਪੇਸ਼ੀ
3 ਨਵੰਬਰ 2023: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮੁਲਜ਼ਮਾਂ ਨੂੰ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਪਰ ਕਿਸੇ ਵੀ ਮੁਲਜ਼ਮ ਨੂੰ ਸਰੀਰਕ ਤੌਰ ‘ਤੇ ਪੇਸ਼ ਨਹੀਂ ਕੀਤਾ ਗਿਆ, ਜਿਸ ਕਾਰਨ ਅੱਜ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਹੁਕਮ ਜਾਰੀ ਕੀਤੇ ਕਿ ਜੇਕਰ ਮੁਲਜ਼ਮ ਅਗਲੀ ਤਰੀਕ ਯਾਨੀ ਕਿ 16 ਨਵੰਬਰ ਨੂੰ ਪੇਸ਼ ਨਾ ਹੋਏ ਓਹਨਾ ਨੂੰ ਮੁਲਜ਼ਮ ਕਰਾਰ ਦਿੱਤਾ ਜਾਵੇਗਾ ।ਦੋਸ਼ੀਆਂ ਦੇ ਲਗਾਤਾਰ ਪੇਸ਼ ਨਾ ਹੋਣ ‘ਤੇ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।ਓਥੇ ਹੀ ਸਿੱਧੂ ਦੇ ਪਿਤਾ ਨੇ ਦੋਸ਼ ਲਾਇਆ ਕਿ ਪੁਲਿਸ ਜਾਂਚ ਸਹੀ ਢੰਗ ਨਾਲ ਨਹੀਂ ਕਰ ਰਹੀ,ਸਿੱਧੂ ਦੇ ਪਿਤਾ ਨੇ ਇਹ ਵੀ ਕਿਹਾ ਕਿ ਐਸਵਾਈਐਲ ‘ਤੇ ਸਿਆਸਤ ਕੀਤੀ ਜਾ ਰਹੀ ਹੈ ਜਦੋਂ ਕੇ ਸਿੱਧੂ ਦੇ ਗਾਏ ਗੀਤ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਦਕਿ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਅਜੇ ਤੱਕ ਪਾਬੰਦੀ ਨਹੀਂ ਲਗਾਈ ਗਈ ਹੈ।