Punjab
ਪੰਜਾਬ ਪੁਲਿਸ ਦੀ AGTF ਟੀਮ ਨੇ ਹਾਸਿਲ ਕੀਤੀ ਵੱਡੀ ਸਫ਼ਲਤਾ,ਸੁਲਝਾਈ ਪੈਟਰੋਲ ਪੰਪ ਦੀ ਚੋਰੀ ਵਾਲੀ ਗੁੱਥੀ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਪੈਟਰੋਲ ਪੰਪ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਖਰੜ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਰਾਤ ਕਰੀਬ 1 ਵਜੇ ਮੁਕਾਬਲਾ ਹੋਇਆ। ਨਾਕਾਬੰਦੀ ਦੌਰਾਨ ਆਈ-20 ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਰੁਕੀ। ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ, ਜਵਾਬੀ ਕਾਰਵਾਈ ‘ਚ ਪੁਲਿਸ ਨੇ ਗੋਲੀ ਚਲਾ ਦਿੱਤੀ ਅਤੇ ਦੋਵੇਂ ਗੈਂਗਸਟਰਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਗੈਂਗਸਟਰਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ ‘ਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।