Connect with us

Corona Virus

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਹਟਾਉਣ ਲਈ ਆਖਿਆ

Published

on

ਮੋਹਾਲੀ, 29 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸਾਰੇ ਨਾਕਾਬਿਲ ਮੰਤਰੀਆਂ ਨੂੰ ਮੰਤਰੀ ਮੰਡਲ ਵਿਚੋਂ ਬਾਹਰ ਕਰ ਦੇਣ। ਪਾਰਟੀ ਨੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੂਬੇ ਦੀ ਵਿੱਤੀ ਅਤੇ ਸਿਹਤ ਸੇਵਾਵਾਂ ਦੀ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਐਨਕੇ ਸ਼ਰਮਾ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਮੁੱਖ ਮੰਤਰੀ ਨੇ ਸਾਢੇ ਤਿੰਨ ਸਾਲ ਮਗਰੋਂ ਇਹ ਮਹਿਸੂਸ ਕਰ ਲਿਆ ਹੈ ਕਿ ਉਸ ਦਾ ਵਿੱਤ ਮੰਤਰੀ ਸਭ ਤੋਂ ਨਿਕੰਮਾ ਹੈ। ਉਹਨਾਂ ਕਿਹਾ ਕਿ ਇਹ ਸਭ ਵਿੱਤ ਮੰਤਰੀ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਇੰਜ ਜਾਪਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮਹਿਸੂਸ ਕਰ ਲਿਆ ਹੈ ਕਿ ਮਨਪ੍ਰੀਤ ਬਾਦਲ ਇਹ ਕੰਮ ਕਰਨ  ਜੋਗਾ ਨਹੀਂ ਹੈ। ਇਸੇ ਲਈ ਮੁੱਖ ਮੰਤਰੀ ਨੇ ਇਹ ਜ਼ਿੰਮੇਵਾਰੀ ਹੁਣ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅਤੇ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਦੇ ਦਿੱਤੀ ਹੈ। ਕਿਸੇ ਵੀ ਵਿੱਤ ਮੰਤਰੀ ਦੀ ਕਾਬਲੀਅਤ ਉੱਤੇ ਇਸ ਤੋਂ ਵੱਡਾ ਪ੍ਰਸ਼ਨ ਚਿੰਨ੍ਹ ਨਹੀਂ ਲੱਗ ਸਕਦਾ। ਮਨਪ੍ਰੀਤ ਬਾਦਲ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ ਅਤੇ  ਕਿਸੇ ਕਾਬਿਲ ਵਿਅਕਤੀ ਨੂੰ ਸੂਬੇ ਦੀ ਆਰਥਿਕਤਾ ਨੂੰ ਮਾੜੇ ਹਾਲਾਤਾਂ ਵਿਚੋਂ ਬਾਹਰ ਕੱਢਣ ਦੀ ਆਗਿਆ ਦੇਣੀ  ਚਾਹੀਦੀ ਹੈ।

ਸਾਬਕਾ ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵੀ ਤੁਰੰਤ ਹਟਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਲਬੀਰ ਸਿੱਧੂ ਦੀ ਅਗਵਾਈ ਵਿੱਚ  ਕੋਵਿਡ ਨਾਲ ਨਿਪਟਣ ਵਿਚ ਪੰਜਾਬ ਦਾ ਦੇਸ਼ ਅੰਦਰ ਸਭ ਤੋਂ ਮਾੜਾ ਰਿਕਾਰਡ ਹੈ। ਉਹਨਾਂ ਕਿਹਾ ਕਿ ਸੂਬੇ ਅੰਦਰ ਕੋਵਿਡ ਮੌਤਾਂ ਦੀ ਦਰ ਸਭ ਤੋਂ ਉੱਚੀ ਯਾਨਿ 6 ਫੀਸਦੀ ਹੈ ਜਦਕਿ ਇਸ ਦੇ ਗੁਆਂਢੀ ਰਾਜ ਹਰਿਆਣਾ ਵਿਚ ਇਹ ਦਰ ਸਿਰਫ ਇੱਕ ਫੀਸਦੀ ਹੈ। ਉਹਨਾਂ ਕਿਹਾ ਕਿ ਇੰਜ ਜਾਪਦਾ ਹੈ ਕਿ   ਸਿਹਤ ਮੰਤਰੀ ਕੋਵਿਡ ਦੀਰੋਕਥਾਮ ਦੀ ਬਜਾਇ ਸੂਬੇ ਅੰਦਰ ਆਪਣਾ ਸ਼ਰਾਬ ਦਾ ਕਾਰੋਬਾਰ ਮੁੜ ਸ਼ੁਰੂ ਕਰਨ ਵਿਚ ਦਿਲਚਸਪੀ ਰੱਖਦਾ ਹੈ। ਉਹਨਾਂ ਕਿਹਾ ਕਿ ਮੋਹਾਲੀ ਸੂਬੇ ਅੰਦਰ ਨਜਾਇਜ਼ਸ਼ਰਾਬ ਦੀ ਵਿਕਰੀ ਦਾ ਗੜ੍ਹ ਬਣ ਚੁੱਕਿਆ ਹੈ। ਇੰਜ ਜਾਪਦਾ ਹੈ ਕਿ ਬਲਬੀਰ ਸਿੱਧੂ ਕੋਵਿਡ ਸੰਕਟ ਨਾਲ ਨਿਪਟਣ ਦੀ ਬਜਾਇ ਸ਼ਰਾਬ ਦੀ ਹੋਮ ਡਿਲੀਵਰੀ ਦੇਣਵਿਚ ਵਧੇਰੇ ਦਿਲਚਸਪੀ ਰੱਖਦਾ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਬਲਬੀਰ ਸਿੱਧੂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਅਤੇਰਾਜਸਥਾਨ ਵਿਚ ਕੋਟਾ ਤੋਂ ਵਿਦਿਆਰਥੀਆਂ ਨੂੰ ਲਿਆਉਣ ਲਈ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਸਨ, ਸਿਹਤ ਮੰਤਰੀ ਨੇ 15 ਦਿਨਾਂ ਤਕ ਕੁੱਝ ਨਹੀਂ ਕੀਤਾ।ਉਹਨਾਂ ਕਿਹਾ ਕਿ ਸ਼ਰਧਾਲੂਆਂ ਅਤੇ ਵਿਦਿਆਰਥੀਆਂ ਨੂੰ ਕੁਆਰੰਟੀਨ ਕਰਨ ਦੇ ਹੁਕਮ 27 ਅਪ੍ਰੈਲ ਨੂੰ ਜਾਰੀ ਕੀਤੇ ਗਏ ਜਦਕਿ ਉਹ ਦੋ ਦਿਨ ਪਹਿਲਾਂ ਸੂਬੇ ਅੰਦਰਪਹੁੰਚ ਚੁੱਕੇ ਸਨ ਅਤੇ ਉਹਨਾਂ ਨੂੰ ਘਰਾਂ ਨੂੰ ਭੇਜ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਇਹੀ ਉਹ ਵਿਅਕਤੀ ਹਨ , ਜਿਹੜੇ ਕੋਵਿਡ ਪਾਜ਼ੇਟਿਵ ਵਜੋਂ ਸਾਹਮਣੇ ਆ ਰਹੇਹਨ। ਇਸ ਵੱਡੀ ਲਾਪਰਵਾਹੀ ਲਈ ਬਲਬੀਰ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਉਸ ਦੀ ਛੁੱਟੀ ਕਰਨੀ ਚਾਹੀਦੀ ਹੈ।