Politics
ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਮੁਅੱਤਲ ਕਰਨ ਤੋਂ ਬਾਅਦ ਪਾਰਟੀ ਵਰਕਰਾਂ ‘ਚ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਬਗਾਵਤ ਦਾ ਝੰਡਾ ਚੁੱਕਦਿਆਂ ਅਕਾਲੀ ਦਲ ਟਕਸਾਲੀ ਦਾ ਪੱਲਾ ਫੜ ਲਿਆ।

ਬਠਿੰਡਾ ਵਿਖੇ ਟਕਸਾਲੀਆਂ ਦੀ ਮੀਟਿੰਗ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ‘ਚ ਬੀਬੀ ਗੁਲਸ਼ਨ ਸਮੇਤ ਕਈ ਹੋਰ ਅਕਾਲੀ ਆਗੂਆਂ ਨੇ ਅਕਾਲੀ ਦਲ ਟਕਸਾਲੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਬੀਬੀ ਗੁਲਸ਼ਨ ਦਾ ਸਨਮਾਨ ਕੀਤਾ।

ਜ਼ਿਕਰਯੋਗ ਹੈ ਕਿ ਬੀਬੀ ਗੁਲਸ਼ਨ ਲੋਕ ਸਭਾ ਹਲਕਾ ਬਠਿੰਡਾ ਅਤੇ ਫ਼ਰੀਦਕੋਟ ਤੋਂ ਦੋ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾ ਚੁੱਕੇ ਹਨ। ਪਰ ਅਕਾਲੀ ਦਲ ਵਲੋਂ ਕੀਤੀ ਪਰਵਾਰ ਦੀ ਅਣਦੇਖੀ ਨਾਲ ਇਨ੍ਹਾਂ ਦੀ ਨਰਾਜ਼ਗੀ ਚੱਲੀ ਆ ਰਹੀ ਸੀ। ਜਿਸਤੋਂ ਬਾਅਦ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਇਹ ਫੈਸਲਾ ਲਿਆ।