Connect with us

Punjab

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 6 ਲੱਖ 44 ਹਜ਼ਾਰ ਮੀਟ੍ਰਿਕ ਟਨ ਹੋਈ

Published

on

ਪਟਿਆਲਾ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 107 ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ ਮੰਡੀਆਂ ਵਿੱਚ 6 ਲੱਖ 44 ਹਜ਼ਾਰ 054 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਇਸ ਵਿਚੋਂ 6 ਲੱਖ 39 ਹਜ਼ਾਰ 330 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ 1110.03 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 261534 ਮੀਟਰਿਕ ਟਨ, ਮਾਰਕਫੈਡ ਵੱਲੋਂ 157395 ਮੀਟਰਿਕ ਟਨ, ਪਨਸਪ ਵੱਲੋਂ 145053 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 75348 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਮੰਡੀਆਂ ਵਿਚੋਂ ਚੁਕਾਈ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਤੇ ਹੁਣ ਤੱਕ 4 ਲੱਖ 80 ਹਜ਼ਾਰ 158 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿਸਾਨ ਪਰਾਲੀ ਪ੍ਰਬੰਧਨ ਬਾਰੇ ਤੇ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਸਮੇਤ ਹੋਰ ਤਕਨੀਕੀ ਮਦਦ ਲੈਣ ਲਈ ਵਟਸਐਪ ਨੰਬਰ 86999-84423 ਉਤੇ ਸੰਪਰਕ ਕਰ ਸਕਦੇ ਹਨ, ਜਿਸ ਉਤੇ ਕਿਸਾਨ ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਅਤੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰਨ ਲਈ ਸੰਪਰਕ ਨੰਬਰ ਪ੍ਰਾਪਤ ਕਰ ਸਕਦੇ ਹਨ।