Connect with us

Punjab

ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 5 ਲੱਖ ਮੀਟਰਿਕ ਟਨ ਤੋਂ ਹੋਈ ਪਾਰ

Published

on

ਪਟਿਆਲਾ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਜ਼ੋਰਾਂ ‘ਤੇ ਹੈ ਅਤੇ ਮਿਤੀ 18 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ 5 ਲੱਖ 10 ਹਜ਼ਾਰ 890 ਮੀਟਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿਚੋਂ 4 ਲੱਖ 98 ਹਜ਼ਾਰ 531 ਮੀਟਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਿਚੋਂ ਪਨਗਰੇਨ ਨੇ 126242 ਮੀਟਰਿਕ ਟਨ, ਮਾਰਕਫੈਡ ਨੇ 114817 ਮੀਟਰਿਕ ਟਨ, ਪਨਸਪ ਨੇ 131529 ਮੀਟਰਿਕ ਟਨ, ਵੇਅਰ ਹਾਊਸ ਨੇ 83376 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ 12227 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ 700 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ।